15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਾ ਹੈ- ਬਲਤੇਜ ਖੋਖ, ਜੱਸਾ ਖੋਖ ਕਿਹਾ , ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਇਸ਼ਤਿਹਾਰ ਬਾਜ਼ੀ ਤੱਕ ਸੀਮਤ ਹੈ

ਨਾਭਾ, 14 ਅਕਤੂਬਰ (ਵਰਿੰਦਰ ਵਰਮਾ)- ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹਦ ਮੰਦਭਾਗੀ ਤੇ ਦਰਦਨਾਕ ਘਟਨਾ ਹੈ, ਜਿਸ ਨੇ ਸਮੁੱਚੇ ਪੰਜਾਬ ਵਾਸੀਆਂ ਦੇ ਹਿਰਦਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਤੇਜ ਸਿੰਘ ਖੋਖ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਆਗੂ ਅਤੇ ਜਨਰਲ ਕੌਂਸਲ ਮੈਂਬਰ ਜੱਸਾ ਖੋਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 15-10-2026
ਨਾਭਾ, 14 ਅਕਤੂਬਰ (ਵਰਿੰਦਰ ਵਰਮਾ)- ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹਦ ਮੰਦਭਾਗੀ ਤੇ ਦਰਦਨਾਕ ਘਟਨਾ ਹੈ, ਜਿਸ ਨੇ ਸਮੁੱਚੇ ਪੰਜਾਬ ਵਾਸੀਆਂ ਦੇ ਹਿਰਦਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਤੇਜ ਸਿੰਘ ਖੋਖ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਆਗੂ ਅਤੇ ਜਨਰਲ ਕੌਂਸਲ ਮੈਂਬਰ ਜੱਸਾ ਖੋਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸੀ। ਅਜਿਹੇ ਵਿਚ ਉਸ ਦਾ ਕਤਲ ਹੋਣਾ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਾ ਹੈ। ਇਸ ਮੌਕੇ ਦਰਸ਼ਨ ਸਿੰਘ ਤੇ ਗੁਰਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੀਤਾ ਭਵਨ ਵਿਖੇ ਰਾਮ ਲੀਲ੍ਹਾ ਦੌਰਾਨ ਸੀਤਾ ਸਵੰਬਰ ਦਾ ਮੰਚਨ ਅਗਲੀ ਖ਼ਬਰ ਮਹਿੰਦਰਾ ਕਾਲਜ ਦੇ ਕਾਨੂੰਨ ਵਿਦਿਆਰਥੀਆਂ ਵਲੋਂ ਤਹਿਸੀਲ ਕੰਪਲੈਕਸ ਦਾ ਦੌਰਾ
Ad Position 24