ਨਸ਼ੇ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਸਰਕਾਰ ਦਾ ਪਹਿਲਾ ਕੰਮ- ਖਨੌੜਾ
ਭਾਦਸੋਂ, 15 ਅਕਤੂਬਰ (ਪ੍ਰਦੀਪ ਦੰਦਰਾਲਾ)-ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਹਰਵਿੰਦਰ ਸਿੰਘ ਖਨੌੜਾ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ’ਚ ਦਿਨ ਦਿਹਾੜੇ ਹੋਏ ਕਤਲ ’ਤੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਯੁੱਧ ਨਸ਼ੇ ਵਿਰੁੱਧ ‘ਆਪ’ ਸਰਕਾਰ ਮਹਿਜ ਇਕ ਡਰਾਮੇ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਫੂਕ ਪੂਰੀ ਤਰ੍ਹਾਂ ਨਾਲ ਨਿਕਲ ਚੁੱਕੀ ਹੈ।
ਭਾਦਸੋਂ, 15 ਅਕਤੂਬਰ (ਪ੍ਰਦੀਪ ਦੰਦਰਾਲਾ)-ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਹਰਵਿੰਦਰ ਸਿੰਘ ਖਨੌੜਾ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ’ਚ ਦਿਨ ਦਿਹਾੜੇ ਹੋਏ ਕਤਲ ’ਤੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਯੁੱਧ ਨਸ਼ੇ ਵਿਰੁੱਧ ‘ਆਪ’ ਸਰਕਾਰ ਮਹਿਜ ਇਕ ਡਰਾਮੇ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਫੂਕ ਪੂਰੀ ਤਰ੍ਹਾਂ ਨਾਲ ਨਿਕਲ ਚੁੱਕੀ ਹੈ। ਇਹ ਮੁਹਿੰਮ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੈ। ਖਨੌੜਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੇਫ਼ਟੀ ਕਰਨਾ ਪੰਜਾਬ ਸਰਕਾਰ ਦਾ ਪਹਿਲਾ ਕੰਮ ਹੈ, ਜਿਸ ’ਤੇ ‘ਆਪ’ ਸਰਕਾਰ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ। ਇਸ ਤੋਂ ਇਲਾਵਾ ਖਨੌੜਾ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।