14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਤੋਂ ਡਰੀ ਸਰਕਾਰ ਨੇ ਅਕਾਲੀ ਆਗੂ ਘਰ ’ਚ ਕੀਤੇ ਨਜ਼ਰਬੰਦ

ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ)- ਬੀਤੇ ਕੱਲ੍ਹ ਮਾਨਸਾ ਵਿਖੇ ਨਸ਼ਿਆਂ ਦੇ ਖਿਲਾਫ਼ ਆਵਾਜ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਗੱਲ ਨੂੰ ਲੈ ਕੇ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ,ਪੰਜਾਬ ਵਿਚ 15 ਅਕਤੂਬਰ ਨੂੰ ਬੰਦ ਦੀ ਕਾਲ ਦਿੱਤੀ ਗਈ ਹੈ।

Ad Position 21
No active advertisement
ਜਸਵੀਰ ਸਿੰਘ ਜੱਸੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 15-10-2026
ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ)- ਬੀਤੇ ਕੱਲ੍ਹ ਮਾਨਸਾ ਵਿਖੇ ਨਸ਼ਿਆਂ ਦੇ ਖਿਲਾਫ਼ ਆਵਾਜ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਗੱਲ ਨੂੰ ਲੈ ਕੇ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ,ਪੰਜਾਬ ਵਿਚ 15 ਅਕਤੂਬਰ ਨੂੰ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਗੱਲੋ ਡਰੀ ਹੋਈ ਸਰਕਾਰ ਨੇ ਅਕਾਲੀ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਹੈ, ਜਿਸ ਦੀ ਅਕਾਲੀ ਆਗੂਆਂ ਵਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੀ.ਏ.ਸੀ. ਮੈਂਬਰ ਅਤੇ ਮੌਜੂਦਾ ਕੌਂਸਲਰ ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ਤੜਕੇ ਕਰੀਬ ਚਾਰ ਕੁ ਵਜੇ ਪੌਣੀ ਦਰਜਨ ਦੇ ਕਰੀਬ ਪੁਲਿਸ ਮੁਲਾਜਮਾਂ ਨੇ ਉਨ੍ਹਾਂ ਦੇ ਘਰ ਨੂੰ ਘੇਰਾ ਪਾ ਲਿਆ। ਪੁਲਿਸ ਨੇ ਜ਼ਸਵੀਰ ਸਿੰਘ ਜੱਸੀ ਨੂੰ ਉਨ੍ਹਾਂ ਦੇ ਸੁੰਦਰ ਨਗਰ ਘਰ ਵਿਚ ਨਜ਼ਰਬੰਦ ਕਰ ਦਿਤਾ ਹੈ। ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ਉਸ ਦਾ ਕਿਸੇ ਵੀ ਤਰ੍ਹਾਂ ਨਾਲ ਕੋਈ ਲੈਣ ਦੇਣ ਨਹੀਂ ਹੈ ਪਰ ਪੁਲਿਸ ਉਨ੍ਹਾਂ ਨੂੰ ਕਿਉ ਤੰਗ ਪ੍ਰੇਸ਼ਾਨ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਅਕਾਲੀ ਆਗੂਆਂ ਨੂੰ ਘਰਾਂ ਵਿਚ ਨਜਰਬੰਦ ਕਰਕੇ ਆਪਣੀਆਂ ਨਾਕਾਮੀਆਂ ਅਤੇ ਨਸ਼ਿਆਂ ਖਿਲਾਫ਼ ਖੋਖਲੇ ਦਾਅਵਿਆਂ ਦਾ ਸੱਚ ਜਨਤਾ ਸਹਾਮਣੇ ਆਉਣ ਤੋਂ ਰੋਕਣਾ ਚਾਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ- ਸਾਬਕਾ ਮੰਤਰੀ ਧਰਮਸੋਤ ਅਗਲੀ ਖ਼ਬਰ ਨਸ਼ਾ ਵੇਚਣ ਵਾਲਿਆਂ ਦੇ ਖ਼ਾਤਮੇ ਦੀ ਬਜਾਏ ਨਸ਼ਾ ਵਿਰੋਧੀਆਂ ਨੂੰ ਕੀਤਾ ਜਾ ਰਿਹੇ ਖ਼ਤਮ- ਐਡਵੋਕੇਟ ਕਰਮਜੀਤ ਸਿੰਘ
Ad Position 24