ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ- ਸਾਬਕਾ ਮੰਤਰੀ ਧਰਮਸੋਤ
ਨਾਭਾ,14 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਬੀਤੇ ਦਿਨ ਮਾਨਸਾ ਵਿਖੇ ਹੋਏ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਵਾਰਦਾਤ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਸ ਕੇਸ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਗੱਲਬਾਤ ਦੌਰਾਨ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਕਿਉਂ ਜੋ ਰੋਜ਼ਾਨਾ ਹੀ ਹੋ ਰਹੀਆਂ ਕਤਲ ਦੀਆਂ ਵਾਰਦਾਤਾਂ ਕਾਰਨ ਪੰਜਾਬ ਦੇ ਲੋਕ ਤਰਾਹਿ-ਤਰਾਹਿ ਕਰ ਰਹੇ ਹਨ, ਇਸ ਕਰਕੇ ਪੰਜਾਬ ਸਰਕਾਰ ਹਰ ਫਰੰਟ ’ਤੇ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।
ਨਾਭਾ,14 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਬੀਤੇ ਦਿਨ ਮਾਨਸਾ ਵਿਖੇ ਹੋਏ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਵਾਰਦਾਤ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਸ ਕੇਸ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਗੱਲਬਾਤ ਦੌਰਾਨ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਕਿਉਂ ਜੋ ਰੋਜ਼ਾਨਾ ਹੀ ਹੋ ਰਹੀਆਂ ਕਤਲ ਦੀਆਂ ਵਾਰਦਾਤਾਂ ਕਾਰਨ ਪੰਜਾਬ ਦੇ ਲੋਕ ਤਰਾਹਿ-ਤਰਾਹਿ ਕਰ ਰਹੇ ਹਨ, ਇਸ ਕਰਕੇ ਪੰਜਾਬ ਸਰਕਾਰ ਹਰ ਫਰੰਟ ’ਤੇ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੰਨੇ ਵੀ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ’ਚੋਂ ਇਕ ਵੀ ਵਾਅਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਗਿਆ। ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਕਾਹਲੇ ਹਨ।