14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਅਸਰਪੁਰ ਵਿਖੇ ਮੁਫ਼ਤ ਮੈਗਾ ਮੈਡੀਕਲ ਕੈਂਪ 18 ਨੂੰ

ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੌੜ)- ਰਿਖੀਦੇਵ ਸਪੋਰਟਸ ਕਲੱਬ ਅਸਰਪੁਰ ਵਲੋਂ ਸਵਰਗੀ ਰਿਖੀਦੇਵ ਕੁਮਾਰ ਦੀ ਯਾਦ ਵਿਚ ਮੁਫ਼ਤ ਮੈਗਾ ਮੈਡੀਕਲ ਕੈਂਪ 18 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਪਿੰਡ ਅਸਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਅਜਨੀਸ਼ ਢੋਟ ਨੇ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰ ਕਮਲਇੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਅੱਖਾਂ ਦੀ ਜਾਂਚ ਕਰੇਗੀ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਲੋੜੀਂਦੀ ਸਲਾਹ ਦਿੱਤੀ ਜਾਵੇਗੀ।

Ad Position 21
No active advertisement
ਅਜਨੀਸ਼ ਢੋਟ 15-10-2026
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੌੜ)- ਰਿਖੀਦੇਵ ਸਪੋਰਟਸ ਕਲੱਬ ਅਸਰਪੁਰ ਵਲੋਂ ਸਵਰਗੀ ਰਿਖੀਦੇਵ ਕੁਮਾਰ ਦੀ ਯਾਦ ਵਿਚ ਮੁਫ਼ਤ ਮੈਗਾ ਮੈਡੀਕਲ ਕੈਂਪ 18 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਪਿੰਡ ਅਸਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਅਜਨੀਸ਼ ਢੋਟ ਨੇ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰ ਕਮਲਇੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਅੱਖਾਂ ਦੀ ਜਾਂਚ ਕਰੇਗੀ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਲੋੜੀਂਦੀ ਸਲਾਹ ਦਿੱਤੀ ਜਾਵੇਗੀ। ਕੈਂਪ ਵਿਚ ਡਾ. ਹਰਜਿੰਦਰ ਸਿੰਘ ਗਦੂਦਾਂ ਅਤੇ ਪਿਸ਼ਾਬ ਰੋਗ ਮਾਹਿਰ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ। ਇਸ ਦੌਰਾਨ ਮੌਜੂਦ ਮਰੀਜ਼ਾਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੇ ਟੈੱਸਟ ਵੀ ਮੁਫ਼ਤ ਕੀਤੇ ਜਾਣਗੇ। ਅਜਨੀਸ਼ ਢੋਟ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ- ਸਾਬਕਾ ਮੰਤਰੀ ਧਰਮਸੋਤ
Ad Position 24