‘ਖੇਡਾਂ ਵਤਨ ਪੰਜਾਬ ਦੀਆਂ’ ’ਚ ਸਨੌਰ ਦੇ ਖਿਡਾਰੀਆਂ ਨੇ ਗੱਡੇ ਝੰਡੇ, 22 ਚਾਂਦੀ ਦੇ ਤਗਮੇ ਜਿੱਤ ਕੇ ਚਮਕਾਇਆ ਨਾਂਅ
ਸਨੌਰ, 15 ਅਕਤੂਬਰ (ਮੋਹਨ ਸਿੰਘ ਭੱਟੀ)- ਸਨੌਰ ਵਿਖੇ ਆਯੋਜਿਤ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕਰਦਿਆਂ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚ ਹਰਪ੍ਰੀਤ ਸਿੰਘ ਨੂੰ ਸਕੂਲ ਦੇ ਡਾਇਰੈਕਟਰ ਵਿਵੇਕ ਸ਼ਰਮਾ ਅਤੇ ਬਲਦੀਸ਼ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਉੱਚ-ਪੱਧਰੀ ਸਿਖਲਾਈ ਤੇ ਮਜ਼ਬੂਤ ਅਗਵਾਈ ਲਈ ਖੇਡ ਕੋਚ ਹਰਪ੍ਰੀਤ ਸਿੰਘ ਦੀ ਭਰਪੂਰ ਸ਼ਲਾਘਾ ਕਰਦਿਆਂ ਡਾਇਰੈਕਟਰ ਵਿਵੇਕ ਸ਼ਰਮਾ ਨੇ ਕਿਹਾ ਕਿ ਜੇਕਰ ਮਨ ਵਿਚ ਜਿੱਤ ਦਾ ਦ੍ਰਿੜ ਇਰਾਦਾ ਧਾਰ ਲਿਆ ਜਾਵੇ ਤਾਂ ਕੋਈ ਵੀ ਮੁਕਾਮ ਹਾਸਲ ਕਰਨਾ ਅਸੰਭਵ ਨਹੀਂ ਰਹਿੰਦਾ।
ਸਨੌਰ, 15 ਅਕਤੂਬਰ (ਮੋਹਨ ਸਿੰਘ ਭੱਟੀ)- ਸਨੌਰ ਵਿਖੇ ਆਯੋਜਿਤ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕਰਦਿਆਂ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚ ਹਰਪ੍ਰੀਤ ਸਿੰਘ ਨੂੰ ਸਕੂਲ ਦੇ ਡਾਇਰੈਕਟਰ ਵਿਵੇਕ ਸ਼ਰਮਾ ਅਤੇ ਬਲਦੀਸ਼ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਉੱਚ-ਪੱਧਰੀ ਸਿਖਲਾਈ ਤੇ ਮਜ਼ਬੂਤ ਅਗਵਾਈ ਲਈ ਖੇਡ ਕੋਚ ਹਰਪ੍ਰੀਤ ਸਿੰਘ ਦੀ ਭਰਪੂਰ ਸ਼ਲਾਘਾ ਕਰਦਿਆਂ ਡਾਇਰੈਕਟਰ ਵਿਵੇਕ ਸ਼ਰਮਾ ਨੇ ਕਿਹਾ ਕਿ ਜੇਕਰ ਮਨ ਵਿਚ ਜਿੱਤ ਦਾ ਦ੍ਰਿੜ ਇਰਾਦਾ ਧਾਰ ਲਿਆ ਜਾਵੇ ਤਾਂ ਕੋਈ ਵੀ ਮੁਕਾਮ ਹਾਸਲ ਕਰਨਾ ਅਸੰਭਵ ਨਹੀਂ ਰਹਿੰਦਾ। ਉਨ੍ਹਾਂ ਦੱਸਿਆ ਕਿ ਇਹ ਖਿਡਾਰੀ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਆਪਣੀ ਖੇਡ ਕਲਾ ਦਾ ਲੋਹਾ ਮਨਵਾ ਚੁੱਕੇ ਹਨ। ਇਸ ਵਾਰ ਹੈਂਡਬਾਲ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੇਮਿਸਾਲ ਉਤਸ਼ਾਹ ਅਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕੀਤਾ। ਲੜਕਿਆਂ ਅਤੇ ਲੜਕੀਆਂ ਦੇ ਅੰਡਰ-14 ਅਤੇ ਅੰਡਰ-17 ਵਰਗਾਂ ਦੀਆਂ ਟੀਮਾਂ ਨੇ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ। ਇਨ੍ਹਾਂ ਵੱਖ-ਵੱਖ ਵਰਗਾਂ ਵਿਚ ਖਿਡਾਰੀਆਂ ਨੇ ਕੁੱਲ ਮਿਲਾ ਕੇ 22 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਸਮੁੱਚੇ ਹਲਕਾ ਸਨੌਰ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ ਵਿਵੇਕ ਸ਼ਰਮਾ ਨੇ ਅਕਤੂਬਰ ਮਹੀਨੇ ਦੌਰਾਨ ਹੋਣ ਵਾਲੇ ਅਗਲੇਰੇ ਉੱਚ ਪੱਧਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਭਰਪੂਰ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਬਦਲੇ ਬੱਚਿਆਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਵੀ ਤਹਿ ਦਿਲੋਂ ਮੁਬਾਰਕਬਾਦ ਦਿੱਤੀ।