17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਾਲਾਨਾ ਵਿਗਿਆਨ ਮੇਲਾ ਕਰਵਾਇਆ

ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ ਵਲੋਂ ‘ਵਿਗਿਆਨ, ਸਥਿਰਤਾ ਤੇ ਨਵੀਨਤਾ ਰਾਹੀਂ ਵਿਕਸਿਤ ਭਾਰਤ’ ਵਿਸ਼ੇ ’ਤੇ ਸਾਲਾਨਾ ਵਿਗਿਆਨ ਮੇਲਾ-2026 ਕਰਵਾਇਆ ਗਿਆ। ਇਸ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਰਚਨਾਤਮਕਤਾ ਤੇ ਖੋਜ ਪ੍ਰਤੀ ਰੁਚੀ ਪੈਦਾ ਕਰਨਾ ਸੀ।

Ad Position 21
No active advertisement
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਕਰਵਾਏ ਪ੍ਰੋਗਰਾਮ ਦਾ ਦ੍ਰਿਸ਼। ਅਜੀਤ ਤਸਵੀਰ 17-10-2026
ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ ਵਲੋਂ ‘ਵਿਗਿਆਨ, ਸਥਿਰਤਾ ਤੇ ਨਵੀਨਤਾ ਰਾਹੀਂ ਵਿਕਸਿਤ ਭਾਰਤ’ ਵਿਸ਼ੇ ’ਤੇ ਸਾਲਾਨਾ ਵਿਗਿਆਨ ਮੇਲਾ-2026 ਕਰਵਾਇਆ ਗਿਆ। ਇਸ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਰਚਨਾਤਮਕਤਾ ਤੇ ਖੋਜ ਪ੍ਰਤੀ ਰੁਚੀ ਪੈਦਾ ਕਰਨਾ ਸੀ। ਮੇਲੇ ਵਿਚ 21 ਸਕੂਲਾਂ ਤੇ 8 ਕਾਲਜਾਂ ਸਮੇਤ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੇਲੇ ਦਾ ਉਦਘਾਟਨ ਕਰਦਿਆਂ ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਵਿਗਿਆਨਕ ਤਰੱਕੀ, ਵਾਤਾਵਰਨ ਦੀ ਸੰਭਾਲ ਅਤੇ ਨਵੀਨ ਸੋਚ ਵਿਕਸਿਤ ਭਾਰਤ ਦੇ ਨਿਰਮਾਣ ਲਈ ਬੇਹੱਦ ਜ਼ਰੂਰੀ ਹਨ। ਵਿਦਿਆਰਥੀਆਂ ਨੇ ਵਿਗਿਆਨ ਅਤੇ ਤਕਨਾਲੋਜੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਮਾਡਲ ਅਤੇ ਨਵੇਂ ਵਿਚਾਰ ਪੇਸ਼ ਕੀਤੇ। ਮੁਕਾਬਲਿਆਂ ਦੀ ਪਰਖ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਪਹੁੰਚੇ ਮਾਹਿਰਾਂ ਵਲੋਂ ਕੀਤੀ ਗਈ। ਸਕੂਲ ਵਰਗ ਦੇ ਪੋਸਟਰ ਮੁਕਾਬਲੇ ਵਿਚ ਦਿੱਲੀ ਪਬਲਿਕ ਸਕੂਲ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਸਥਿਰ ਮਾਡਲ ਅਤੇ ਕਾਰਜਸ਼ੀਲ ਮਾਡਲ ਮੁਕਾਬਲਿਆਂ ਵਿੱਚ ਵੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੋਬੋਟਿਕਸ ਮੁਕਾਬਲੇ ਵਿੱਚ ਬੁੱਢਾ ਦਲ ਪਬਲਿਕ ਸਕੂਲ ਅਤੇ ਦਿੱਲੀ ਪਬਲਿਕ ਸਕੂਲ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਵਰਗ ਦੇ ਪੋਸਟਰ ਮੁਕਾਬਲੇ ਵਿੱਚ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਸਥਿਰ ਮਾਡਲ ਮੁਕਾਬਲੇ ਵਿਚ ਵੀ ਇਸੇ ਕਾਲਜ ਦੀ ਟੀਮ ਜੇਤੂ ਰਹੀ, ਜਦਕਿ ਕਾਰਜਸ਼ੀਲ ਮਾਡਲ ਮੁਕਾਬਲੇ ਵਿੱਚ ਮੁਲਤਾਨੀ ਮੱਲ ਮੋਦੀ ਕਾਲਜ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੇਲੇ ਦਾ ਪ੍ਰਬੰਧ ਕਾਲਜ ਦੇ ਜੀਵ ਵਿਗਿਆਨ, ਬਨਸਪਤੀ ਵਿਗਿਆਨ, ਰਸਾਇਣ ਵਿਗਿਆਨ, ਗਣਿਤ, ਭੌਤਿਕ ਵਿਗਿਆਨ ਅਤੇ ਭੋਜਨ ਤਕਨਾਲੋਜੀ ਸਮੇਤ ਵੱਖ-ਵੱਖ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦਿੱਤੇ ਗਏ, ਜਦਕਿ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਵੰਡੇ ਗਏ।
Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਸਿੰਘ ਸਿੱਧੂ ਦੀ ਅਗਵਾਈ ’ਚ ਨਨੇਹੜਾ ਦੇ ਨੌਜਵਾਨਾਂ ਨੇ ਮੋਮਬੱਤੀ ਮਾਰਚ ਕੱਢਿਆ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੀ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ- ਅਮਨਦੀਪ ਸ਼ਰਮਾ
Ad Position 24