18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬੀ ਯੂਨੀਵਰਸਿਟੀ ਵਿਖੇ ਗੈਰ ਅਧਿਆਪਨ ਕਰਮਚਾਰੀਆਂ ਵਲੋਂ ਧਰਨਾ

ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਬੀ ਤੇ ਸੀ ਕਲਾਸ ਕਰਮਚਾਰੀ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ ਅੱਜ 61ਵੇਂ ਦਿਨ ਵੀ ਜਾਰੀ ਰਿਹਾ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਲਈ ਰੋਸ ਵਜੋਂ ਅੱਜ ਪੰਜਾਬੀ ਯੂਨੀਵਰਸਿਟੀ ਦੀ ਪਰੀਖਿਆ ਸ਼ਾਖਾ ਦਾ ਕੰਮ ਬੰਦ ਕਰਕੇ ਸ਼ਾਂਤਮਈ ਧਰਨਾ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 17-10-2026
ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਬੀ ਤੇ ਸੀ ਕਲਾਸ ਕਰਮਚਾਰੀ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ ਅੱਜ 61ਵੇਂ ਦਿਨ ਵੀ ਜਾਰੀ ਰਿਹਾ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਲਈ ਰੋਸ ਵਜੋਂ ਅੱਜ ਪੰਜਾਬੀ ਯੂਨੀਵਰਸਿਟੀ ਦੀ ਪਰੀਖਿਆ ਸ਼ਾਖਾ ਦਾ ਕੰਮ ਬੰਦ ਕਰਕੇ ਸ਼ਾਂਤਮਈ ਧਰਨਾ ਲਗਾਇਆ ਗਿਆ। ਇਸ ਮੌਕੇ ਨਾਨ ਟੀਚਿੰਗ ਮੁਲਾਜ਼ਮ ਸੰਘ ਦੇ ਪ੍ਰਧਾਨ ਗੁਰਜੀਤ ਗੋਪਾਲਪੁਰੀ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਲਰਕ, ਲੈਬ ਅਟੈਂਡੈਂਟ, ਸੇਵਾਦਾਰ, ਸਕਿਉਰਿਟੀ ਗਾਰਡ, ਸਫ਼ਾਈ ਸੇਵਕ, ਕੁੱਕ, ਮਸਾਲਚੀ, ਮਾਲੀ ਆਦਿ ਕਰਮਚਾਰੀ ਬਹੁਤ ਘੱਟ ਤਨਖਾਹ ਤੇ ਕੱਚੇ ਤੌਰ ’ਤੇ ਸੇਵਾਵਾਂ ਨਿਭਾ ਰਹੇ ਹਨ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕਰਮਚਾਰੀਆਂ ਨਾਲ ਜੁੜੇ ਗੰਭੀਰ ਮਸਲਿਆਂ ਤੇ ਲੰਬਿਤ ਮੰਗਾਂ ਦੇ ਹੱਲ ਲਈ ਕਾਫ਼ੀ ਸਮਾਂ ਦਿੱਤਾ ਜਾ ਚੁੱਕਾ ਹੈ। ਹੁਣ ਹਾਲਾਤ ਇਸ ਮੋੜ ‘ਤੇ ਪਹੁੰਚ ਗਏ ਹਨ ਕਿ ਯੂਨੀਅਨ ਨੂੰ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨਾ ਪੈ ਰਿਹਾ ਹੈ, ਜਿਸ ਦੀ ਸਾਰੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸਾਸ਼ਨ ਦੀ ਹੈ। ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਆਉਣ ਵਾਲੀ ਸਿੰਡੀਕੇਟ ਵਿਚ ਨਜ਼ਰ-ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਜੇਕਰ ਕੱਚੇ ਮੁਲਾਜ਼ਮਾਂ ਨੂੰ ਇਸ ਸਿੰਡੀਕੇਟ ਵਿਚ ਪੱਕਾ ਨਹੀਂ ਕੀਤਾ ਜਾਂਦਾ ਤਾਂ ਬਾਗੜੀਆ ਟੀਮ ਮੁਲਾਜ਼ਮ ਸੰਘ ਵਲੋਂ ਦਿੱਤੀ ਜਾਣ ਵਾਲੀ ਕਾਲ ਤੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗੀ। ਇਸ ਦੌਰਾਨ ਪ੍ਰਧਾਨ ਨਵਦੀਪ ਸਿੰਘ ਚਾਨੀ, ਜਨਰਲ ਸਕੱਤਰ ਜਗਤਾਰ ਸਿੰਘ ਸੈਣੀ, ਸਹਾਇਕ ਸਕੱਤਰ ਸ਼ਰਨਦੀਪ ਕੌਰ, ਪ੍ਰਚਾਰ ਸਕੱਤਰ ਗੁਰਮੀਤ ਸਿੰਘ ਸਹੋਤਾ, ਮਨਦੀਪ ਸਿੰਘ ਚਹਿਲ, ਇੰਦੂ ਬਾਲਾ, ਮੋਹਨ ਲਾਲ ਪੰਜੋਲਾ, ਸੰਜੀਵ, ਅਨਿਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕੱਚੇ ਕਰਮਚਾਰੀ ਤੇ ਸਮਰਥਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਸਿੰਘ ਭੀਲੋਵਾਲ ਭਾਜਪਾ ਕਿਸਾਨ ਮੋਰਚਾ ਦੇ ਪ੍ਰਭਾਰੀ ਨਿਯੁਕਤ ਅਗਲੀ ਖ਼ਬਰ ਕੰਟਰੈਕਟ ਅਧਿਆਪਕਾਂ ਸੰਬੰਧੀ ਪੰਜਾਬੀ ਯੂਨੀਵਰਸਿਟੀ ਦੀ ਰਿਵਿਊ ਪਟੀਸ਼ਨ ਹਾਈ ਕੋਰਟ ਵਲੋਂ ਖਾਰਜ-ਪੁਕਟਾ ਆਗੂ
Ad Position 24