18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦ ਮਿਲੈਨੀਅਮ ਸਕੂਲ ਵਿਖੇ ਯੂ. ਕੇ. ਜੀ. ਜਮਾਤ ਦੇ ਵਿਦਿਆਰਥੀਆਂ ਵਲੋਂ ਕਲਾਸ ਸ਼ੋਅ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਦ ਮਿਲੈਨੀਅਮ ਸਕੂਲ, ਵਿਖੇ ਯੂ. ਕੇ.

Ad Position 21
No active advertisement
ਅਜੀਤ ਡੈਸਕ 17-10-2026
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਦ ਮਿਲੈਨੀਅਮ ਸਕੂਲ, ਵਿਖੇ ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਲਈ (ਬ੍ਰਿਊ ਐਂਡ ਬੌਂਡ) ਨਾਮਕ ਵਿਸ਼ੇਸ਼ ਕਲਾਸ ਸ਼ੋਅ ਕਰਵਾਇਆ ਗਿਆ। ਇਸ ਸਮਾਗਮ ਵਿਚ ਛੋਟੇ-ਛੋਟੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵੱਖ-ਵੱਖ ਰੌਚਕ ਅਤੇ ਗਿਆਨਵਰਧਕ ਵਿਸ਼ਿਆਂ ਜਿਵੇਂ ਕਿ ਚਮੜੀ ਦੀ ਦੇਖਭਾਲ, ਹੋਟਲ ਮੀਲ ਪਲਾਨ ਆਦਿ ‘ਤੇ ਬਹੁਤ ਹੀ ਵਧੀਆ ਢੰਗ ਨਾਲ ਚਾਨਣਾ ਪਾਇਆ। ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਅਤੇ ਆਤਮ-ਵਿਸ਼ਵਾਸ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਪੰਧੇਰ ਨੇ ਸਮਾਗਮ ਵਿਚ ਪਹੁੰਚੇ ਸਮੂਹ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਮਾਪਿਆਂ ਨਾਲ ਖ਼ਾਸ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਉਨ੍ਹਾਂ ਦੇ ਸੁਝਾਅ ਅਤੇ ਪ੍ਰਤੀਕਿਰਿਆਵਾਂ ਵੀ ਪ੍ਰਾਪਤ ਕੀਤੀਆਂ। ਸਮਾਗਮ ਵਿਚ ਆਏ ਮਾਪਿਆਂ ਵਲੋਂ ਬੱਚਿਆਂ ਦੀ ਬਿਹਤਰੀਨ ਪੇਸ਼ਕਾਰੀ ਅਤੇ ਸਕੂਲ ਪ੍ਰਸ਼ਾਸਨ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਮਾਪਿਆਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਵਧਾਉਣ ਲਈ ਬਹੁਤ ਮਹੱਤਵਪੂਰਨ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਾਨੂੰ ਸਾਰਿਆਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ- ਬਿੱਟੂ, ਬੱਬੂ ਅਗਲੀ ਖ਼ਬਰ ਰਮਨਦੀਪ ਸਿੰਘ ਭੀਲੋਵਾਲ ਭਾਜਪਾ ਕਿਸਾਨ ਮੋਰਚਾ ਦੇ ਪ੍ਰਭਾਰੀ ਨਿਯੁਕਤ
Ad Position 24