17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਬਿਰੜਵਾਲ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਨਾਭਾ, 16 ਅਕਤੂਬਰ (ਵਰਿੰਦਰ ਵਰਮਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਲਾਕ ਨਾਭਾ ਦੇ ਸਰਕਲ ਅਗੋਲ ਅਧੀਨ ਪਿੰਡ ਬਿਰੜਵਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾ.

Ad Position 21
No active advertisement
ਅਜੀਤ ਡੈਸਕ 17-10-2026
ਨਾਭਾ, 16 ਅਕਤੂਬਰ (ਵਰਿੰਦਰ ਵਰਮਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਲਾਕ ਨਾਭਾ ਦੇ ਸਰਕਲ ਅਗੋਲ ਅਧੀਨ ਪਿੰਡ ਬਿਰੜਵਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਜਪਿੰਦਰ ਗਿੱਲ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਬੀ.ਟੀ.ਐੱਮ. ਸ੍ਰੀ ਸੁਰਿੰਦਰ ਸਿੰਘ ਅਤੇ ਬੀ.ਟੀ.ਐੱਮ. ਨਵਜੋਤ ਕੌਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿੰਡ ਬਿਰੜਵਾਲ ਦੇ ਕਿਸਾਨਾਂ ਨੇ ਕੈਂਪ ਵਿੱਚ ਸ਼ਮੂਲੀਅਤ ਕੀਤੀ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਜਾਗਰੂਕ ਕਰਕੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਦਿੱਤੂਪੁਰ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8 ਲੱਖ ਤੋਂ ਵੱਧ ਲਾਭਪਾਤਰੀਆਂ ਨੇ ਕਰਵਾਇਆ ਮੁਫ਼ਤ ਇਲਾਜ- ਸੁਰਜੀਤ ਸਿੰਘ...
Ad Position 24