17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਟੌਹੜਾ ’ਚ ‘ਮਾਨ ਦੇ ਮੁਨਾਫੇ’ ਤਹਿਤ ਡੋਰ-ਟੂ-ਡੋਰ ਪ੍ਰਚਾਰ

ਭਾਦਸੋਂ, 16 ਅਕਤੂਬਰ (ਪ੍ਰਦੀਪ ਦੰਦਰਾਲਾ)- ਹਲਕਾ ਨਾਭਾ ਦੇ ਪਿੰਡ ਟੌਹੜਾ ਵਿੱਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਸਰਪੰਚ ਸੁਖਜਿੰਦਰ ਸਿੰਘ ਟੌਹੜਾ ਵਲੋਂ ਘਰ-ਘਰ ਜਾ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 17-10-2026
ਭਾਦਸੋਂ, 16 ਅਕਤੂਬਰ (ਪ੍ਰਦੀਪ ਦੰਦਰਾਲਾ)- ਹਲਕਾ ਨਾਭਾ ਦੇ ਪਿੰਡ ਟੌਹੜਾ ਵਿੱਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਸਰਪੰਚ ਸੁਖਜਿੰਦਰ ਸਿੰਘ ਟੌਹੜਾ ਵਲੋਂ ਘਰ-ਘਰ ਜਾ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾ ਰਹੇ ਹਨ। ਇਸ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਰਾਹੀਂ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਲੋਕ-ਪੱਖੀ ਯੋਜਨਾਵਾਂ ਅਤੇ ਉਨ੍ਹਾਂ ਤੋਂ ਮਿਲ ਰਹੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਰਪੰਚ ਸੁਖਜਿੰਦਰ ਸਿੰਘ ਟੌਹੜਾ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੇ ਵਿਚਾਰ ਤੇ ਸੁਝਾਅ ਵੀ ਸੁਣੇ ਜਾ ਰਹੇ ਹਨ, ਇਸ ਮੌਕੇ ਉਨਾਂ ਦੱਸਿਆ ਕਿ ਹਲਕਾ ਨਾਭਾ ਵਿੱਚ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਵਲੋਂ ਵਿਕਾਸ ਕਾਰਜ ਕਰਵਾਏ ਜਾ ਇਸ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਹੈ ਇਸ ਮੌਕੇ ਉਨ੍ਹਾਂ ਦੇ ਨਾਲ ਅਵਤਾਰ ਸਿੰਘ, ਪਰਵਿੰਦਰ ਸਿੰਘ, ਹਰਪ੍ਰੀਤ ਸਿੰਘ,ਰਣਵੀਰ ਸਿੰਘ, ਰਾਮ ਸਿੰਘ ਬਚਿੱਤਰ ਸਿੰਘ, ਨੀਲਮ, ਸਤਵਿੰਦਰ ਕੌਰ, ਮੀਨ ਖਾਨ, ਮਨੋਜ ਸਿੰਘ, ਬਾਬੂ ਸਿੰਘ, ਅਮਰਜੀਤ ਸਿੰਘ ਤੇ ਮੱਖਣ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਿੱਟੂ ਚੱਠਾ ਦੀ ਅਗਵਾਈ ’ਚ ਵੱਖ-ਵੱਖ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਭੈਣੀ ਵਲੋਂ ਉੱਘੇ ਸਮਾਜ ਸੇਵੀ ਚੌਧਰੀ ਕੁਲਦੀਪ ਸੇਠੀ ਦਾ ਸਨਮਾਨ
Ad Position 24