17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ ਆਪ’ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ਨੂੰ ਲੈ ਕੇ ਲੜੇਗੀ- ਜਸਪਾਲ ਸਿੰਘ ਕਲਿਆਣ ਕਿਹਾ ਪੰਜਾਬ ਵਾਸੀ ‘ ਆਪ ’ ਸਰਕਾਰ ਦੀਆਂ ਨੀਤੀਆਂ ਤੋਂ ਹਨ ਖੁਸ਼ ਤੇ ਸੰਤੁਸ਼ਟ

ਨਾਭਾ,16 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਰਕੇ ਆਮ ਆਦਮੀ ਪਾਰਟੀ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਆਗੂ ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਵਲੋਂ ਵਿਸ਼ੇਸ਼ ਤੌਰ ’ਤੇ ਗੱਲਬਾਤ ਦੌਰਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-10-2026
ਨਾਭਾ,16 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਰਕੇ ਆਮ ਆਦਮੀ ਪਾਰਟੀ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਆਗੂ ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਵਲੋਂ ਵਿਸ਼ੇਸ਼ ਤੌਰ ’ਤੇ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ ਨਾਲ ਸਿਹਤ ਸਹੂਲਤਾਂ ਦੇਣ ਲਈ ਹਜ਼ਾਰਾਂ ਦੀ ਗਿਣਤੀ ’ਚ ਮੁਹੱਲਾ ਕਲੀਨਿਕ, ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਐਮੀਨੈਸ ਸਕੂਲ, ਕਿਸਾਨਾਂ ਨੂੰ ਦਿਨ ਸਮੇਂ ਖੇਤੀ ਲਈ ਮੋਟਰਾਂ ਦੀ ਬਿਜਲੀ, ਦੱਸ ਦੱਸ ਲੱਖ ਦੇ ਹਰੇਕ ਪਰਿਵਾਰ ਵਿਚ ਸਿਹਤ ਬੀਮਾ ਕਾਰਡ, ਵੱਡੀ ਗਿਣਤੀ ’ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣਾ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਆਦਿ ਸਹੂਲਤਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਦਿੱਤੀਆਂ ਗਈਆਂ ਇਹਨਾਂ ਸਹੂਲਤਾਂ ਨੂੰ ਵੇਖਦੇ ਹੋਏ ਜਿੱਥੇ ਪੰਜਾਬ ਵਾਸੀ ਪੂਰੀ ਤਰ੍ਹਾਂ ਖੁਸ਼ ਤੇ ਸੰਤੁਸ਼ਟ ਨਜ਼ਰ ਆ ਰਹੇ ਹਨ ਉੱਥੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਿਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੂਸਰੀ ਵਾਰ ਪੰਜਾਬ ਦੇ ਲੋਕ ਮੁੱਖ ਮੰਤਰੀ ਵੇਖਣ ਲਈ ਹੁਣੇ ਤੋਂ ਉਤਾਵਲੇ ਹਨ। 15 ਪੀਟੀਏ16 ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ‘ਆਪ’ ਆਗੂ
Ad Position 22
No active advertisement
ਪਿਛਲੀ ਖ਼ਬਰ ਸ਼ੇਰਗੜ੍ਹ ਦੇ ਆਮ ਆਦਮੀ ਕਲੀਨਿਕ ਦੀ ਛੱਤ ਮੀਂਹ ਨਾਲ ਚੋਣ ਲੱਗੀ, ਨਿਰਮਾਣ ਕਾਰਜ ’ਤੇ ਉੱਠੇ ਸਵਾਲ ਉਦਘਾਟਨ ਤੋਂ ਅਗਲੇ ਦਿਨ... ਅਗਲੀ ਖ਼ਬਰ ਡਾ. ਰਤਨ ਸਿੰਘ ਜੱਗੀ ਵਿਦਵਾਨ ਤੇ ਚਿੰਤਕ ਹੋਣ ਦੇ ਨਾਲ ਸਦਭਾਵਨਾ ਦੇ ਪ੍ਰਤੀਕ ਵੀ ਸਨ- ਜਸਵੰਤ ਸਿੰਘ ਜ਼ਫ਼ਰ
Ad Position 24