ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਚੁੱਕ ਰਹੀ ਮਹੱਤਵਪੂਰਨ ਕਦਮ-ਹਰਚੰਦ ਸਿੰਘ ਬਰਸਟ
ਸਮਾਣਾ,17 ਅਕਤੂਬਰ ( ਹਰਵਿੰਦਰ ਸਿੰਘ ਟੋਨੀ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਵਿਖੇ ਵਿਸ਼ੇਸ਼ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਸਮਾਣਾ ਸਥਿਤ ਦਫ਼ਤਰ ਵਿਖੇ ਰੱਖੀ ਗਈ ਲੋਕ ਮਿਲਣੀ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਵੱਲੋਂ ਸ.
ਸਮਾਣਾ,17 ਅਕਤੂਬਰ ( ਹਰਵਿੰਦਰ ਸਿੰਘ ਟੋਨੀ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਵਿਖੇ ਵਿਸ਼ੇਸ਼ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਸਮਾਣਾ ਸਥਿਤ ਦਫ਼ਤਰ ਵਿਖੇ ਰੱਖੀ ਗਈ ਲੋਕ ਮਿਲਣੀ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਵੱਲੋਂ ਸ. ਬਰਸਟ ਨਾਲ ਮੁਲਾਕਾਤ ਕੀਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣਨਾ ਅਤੇ ਤੁਰੰਤ ਹੱਲ ਕਰਨਾ ਸੀ। ਲੋਕ ਮਿਲਣੀ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਇਲਾਕਾ ਨਿਵਾਸੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਪੰਚਾਇਤਾਂ ਅਤੇ ਹੋਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਬੜੇ ਹੀ ਧਿਆਨ ਨਾਲ ਸੁਣਿਆ। ਇਸ ਮੌਕੇ ਲੋਕਾਂ ਵੱਲੋਂ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਸ. ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਹੀ ਇਹਨਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਮਿਲਣੀਆਂ ਦਾ ਮੁੱਖ ਮੰਤਵ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਿਜੀ ਤੌਰ ਤੇ ਜਾਨਣਾ ਅਤੇ ਇਹਨਾਂ ਦਾ ਨਿਪਟਾਰਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਲੋਕ ਮਿਲਣੀ ਵਿੱਚ ਪਹੁੰਚੇ ਪੰਚਾਂ, ਸਰਪੰਚਾਂ ਅਤੇ ਪਤਵੰਤੇ ਸੱਜਣਾਂ ਨੇ ਸ. ਹਰਚੰਦ ਸਿੰਘ ਬਰਸਟ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਅਤੇ ਹਲਕਾ ਸਮਾਣਾ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਹਲਕੇ ਦੇ ਲੋਕਾਂ ਨੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਲਈ ਪੰਜਾਬ ਸਰਕਾਰ ਅਤੇ ਸ. ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਰਾਣਾ ਵਿਰਕ ਬਲਾਕ ਸਮੰਤੀ ਮੈਂਬਰ, ਹਰਪਾਲ ਸਿੰਘ ਬਲਾਕ ਸਮੰਤੀ ਮੈਂਬਰ, ਨਰਿੰਦਰ ਸਿੰਘ ਸਰਪਰਸਤ ਸਰਪੰਚ ਯੂਨੀਅਨ, ਗੁਰਵਿੰਦਰ ਸਿੰਘ ਸਰਪੰਚ ਕਾਕੜਾ, ਅਮਰੀਕ ਸਿੰਘ ਸਰਪੰਚ ਕਕਰਾਲਾ, ਪਰਗਟ ਸਿੰਘ ਸਰਪੰਚ ਚੁਤੇਹਰਾ, ਗੁਰਨਾਮ ਸਿੰਘ ਸਰਪੰਚ ਚੱਕ ਅੰਮ੍ਰਿਤਸਰ, ਵਰਿੰਦਰ ਸਿੰਘ ਸਰਪੰਚ ਸੈਦੀਪੁਰ, ਅਜੀਤ ਸਿੰਘ ਸਰਪੰਚ ਚੁੱਪਕੀ, ਬਲਵੰਤ ਸਿੰਘ ਸਰਪੰਚ ਧਨੋਰੀ, ਪਰਗਟ ਸਿੰਘ ਸਰਪੰਚ ਢਕੜੱਬਾ, ਗੁਰਭੇਜ ਸਿੰਘ ਸਰਪੰਚ ਦਾਨੀਪੁਰ, ਜਰਨੈਲ ਸਿੰਘ ਸਰਪੰਚ ਕਮਾਲਪੁਰ, ਕ੍ਰਿਸ਼ਨ ਸਿੰਘ ਸਰਪੰਚ ਮਵੀ ਸੱਪਾਂ, ਜਸਵੰਤ ਸਿੰਘ ਸਰਪੰਚ ਪ੍ਰੇਮ ਸਿੰਘ ਵਾਲਾ, ਗੋਰਾ ਸਿੰਘ ਸਰਪੰਚ ਧਰਮਗੜ੍ਹ, ਸੰਦੀਪ ਗਰਗ ਪ੍ਰਧਾਨ ਆੜ੍ਹਤੀ ਐਸੋਸਿਏਸ਼ਨ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਪੂਰਨ ਚੰਦ ਸਾਬਕਾ ਸਰਪੰਚ ਨਨਹੇੜਾ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਬੀਬੀਪੁਰ, ਅੰਗਰੇਜ ਭੂੱਲਰ, ਡਾ. ਹਰਮੇਸ਼, ਗੁਰਜੀਤ ਸਿੰਘ ਗ੍ਰੀਨ ਪਾਰਕ, ਕੁਲਦੀਪ ਅਸਰਪੁਰ, ਗੁਰਪ੍ਰੀਤ ਸਿੰਘ ਲਾਲਗੜ੍ਹ, ਲਛਮਣ ਸਿੰਘ ਨੰਬਰਦਾਰ ਬਦਨਪੁਰ, ਲਾਲ ਸਿੰਘ ਧਨੇਠਾ ਪ੍ਰਧਾਨ ਕਿਸਾਨ ਯੂਨੀਅਨ ਉਗਰਾਹਾਂ, ਜਸਵੀਰ ਸਿੰਘ ਜਿਲ੍ਹਾ ਉਪ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਸ਼ੇਰ ਸਿੰਘ ਕਾਕੜਾ ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਗੁਰਚਰਨ ਸਿੰਘ ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਸ਼ੇਰ ਸਿੰਘ ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਲਾਲ ਸਿੰਘ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ, ਸੰਦੀਪ ਸਿੰਘ ਨੰਬਰਦਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ।