ਬਲਵਿੰਦਰ ਸਿੰਘ ਨੇਪਰਾਂ ਸ਼੍ਰੋਮਣੀ ਅਕਾਲੀ ਦੇ ਮੈਂਬਰ ਜਨਰਲ ਕੌਂਸਲ ਨਿਯੁਕਤ
ਰਾਜਪੁਰਾ, 17 ਅਕਤੂਬਰ (ਜੀ. ਪੀ.
ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਨੇਪਰਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਅਕਾਲੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਮੈਂਬਰ ਜਨਰਲ ਕੌਂਸਲ ਬਲਵਿੰਦਰ ਸਿੰਘ ਨੇਪਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਝਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ੍ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।