18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਲਗਾਇਆ ਜਾਵੇਗਾ ਮੰਗਾਂ ਸੰਬੰਧੀ ਸੰਗਰੂਰ ਵਿਖੇ 23 ਨੂੰ ਧਰਨਾ : ਸੋਨੀਆ ਰਾਣੀ

ਨਾਭਾ, 17 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਸੰਗਰੂਰ ਵਿਖੇ 23 ਅਕਤੂਬਰ ਨੂੰ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਬਲਾਕ ਪ੍ਰਧਾਨ ਸੋਨੀਆਂ ਰਾਣੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਗਣਵਾੜੀ ਵਰਕਰ ਹੈਲਪਰ ਆਂਗਣਵਾੜੀ ਕਮ ਕਰੈੱਚ ਵਰਕਰ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਮਾਣ ਭੱਤਾ ਦੁੱਗਣਾ ਕਰਨਾ ਤਾਂ ਦੂਰ ਦੀ ਗੱਲ ਹੈ, ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੂੰ ਪਿਛਲੇ ਸਾਢੇ ਚਾਰ ਸਾਲਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਨਾਭਾ, 17 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਸੰਗਰੂਰ ਵਿਖੇ 23 ਅਕਤੂਬਰ ਨੂੰ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਬਲਾਕ ਪ੍ਰਧਾਨ ਸੋਨੀਆਂ ਰਾਣੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਗਣਵਾੜੀ ਵਰਕਰ ਹੈਲਪਰ ਆਂਗਣਵਾੜੀ ਕਮ ਕਰੈੱਚ ਵਰਕਰ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਮਾਣ ਭੱਤਾ ਦੁੱਗਣਾ ਕਰਨਾ ਤਾਂ ਦੂਰ ਦੀ ਗੱਲ ਹੈ, ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੂੰ ਪਿਛਲੇ ਸਾਢੇ ਚਾਰ ਸਾਲਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸਦੇ ਰੋਸ ਵਜੋਂ 3 ਅਕਤੂਬਰ ਨੂੰ ਸੂਬਾ ਪੱਧਰੀ ਰੋਸ ਰੈਲੀ ਸੰਗਰੂਰ ਵਿਚ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਕਰਨੀ ਸੀ, ਇਸ ਤੋਂ ਪਹਿਲਾਂ ਹੀ ਯੂਨੀਅਨ ਦੇ ਅਹੁਦੇਦਾਰਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 29 ਸਤੰਬਰ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਜਿਸ ਵਿਚ ਵਿੱਤ ਮੰਤਰੀ ਚੀਮਾ ਵਲੋਂ 15 ਦਿਨ ਵਿਚ ਮਾਣ ਭੱਤਾ ਦੁੱਗਣਾ ਕਰਨ ਦਾ ਦਾਅਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਚੀਮਾ ਆਪਣੇ ਕਹੇ ਹੋਏ ਸ਼ਬਦਾਂ ’ਤੇ ਪੂਰੇ ਨਹੀਂ ਉਤਰੇ, ਜਿਸ ਕਰਕੇ ਉਨ੍ਹਾਂ ਦੀ ਯੂਨੀਅਨ ਵਲੋਂ 3 ਅਕਤੂਬਰ ਦੇ ਧਰਨੇ ਦਾ ਸਮਾਂ ਬਦਲ ਕੇ ਸਰਕਾਰ ਨੂੰ ਘੇਰਨ ਦਾ ਸੱਦਾ 15 ਦਿਨ ਅੱਗੇ ਪਾ ਦਿੱਤਾ ਗਿਆ ਸੀ। ਇਸ ਰੋਸ ਪ੍ਰਦਰਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ ਤਾਂ ਜ਼ੋ ਸੂਬਾ ਸਰਕਾਰ ਨੂੰ ਸਮਾਂ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ 18 ਅਕਤੂਬਰ ਵਾਲਾ ਰੋਸ ਪ੍ਰਦਰਸ਼ਨ ਤਿਉਹਾਰਾ ਦੇ ਚੱਲਦਿਆਂ 21, 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ 23 ਅਕਤੂਬਰ ਨੂੰ ਸੂਬਾ ਪੱਧਰੀ ਧਰਨਾ ਸੰਗਰੂਰ ਵਿਖੇ ਮੁੱਖ ਮੰਤਰੀ ਮਾਨ ਦੀ ਕੋਠੀ ਦੇ ਸਾਹਮਣੇ ਲਗਾਇਆ ਜਾ ਰਿਹਾ ਹੈ। ਸੋਨੀਆ ਰਾਣੀ ਨੇ ਕਿਹਾ ਕਿ ਜਥੇਬੰਦੀ ਦੀ ਮੁੱਖ ਮੰਗ ਮੁੱਖ ਮੰਤਰੀ ਨਾਲ ਮੀਟਿੰਗ ਅਤੇ ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਮਾਨ ਭੱਤਾ ਦੁੱਗਣਾ ਕਰਨ ਦਾ ਪੂਰਾ ਕੀਤਾ ਜਾਵੇ। ਇਸ ਰੋਸ ਪ੍ਰਦਰਸ਼ਨ ਵਿਚ ਪੂਰੇ ਪੰਜਾਬ ਤੋਂ ਆਂਗਣਵਾੜੀ ਵਰਕਰ, ਹੈਲਪਰ ਆਂਗਣਵਾੜੀ ਕਮ ਕਰੈੱਚ ਵਰਕਰ ਹੈਲਪਰ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਪੰਜਾਬ ਸਰਕਾਰ ਨਾਲ ਅਣਮਿਥੇ ਸਮੇਂ ਲਈ ਆਰ ਪਾਰ ਦੀ ਲੜਾਈ ਕੀਤੀ ਜਾਵੇਗੀ। ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਖੁਦ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਵਿੰਗ ਦੀ ਅਹਿਮ ਜ਼ਿੰਮੇਵਾਰੀ ਮਗਰੋਂ ਹੁਣ ਹਲਕਾ ਘਨੌਰ ਦੀ ਵੱਡੀ ਕਮਾਨ ਮਿਲਣ ਦੀ ਚਰਚਾ ਤੇਜ਼ ਅਗਲੀ ਖ਼ਬਰ ਨਸ਼ਾ ਮੁਕਤੀ ਮੋਰਚਾ ਅਤੇ ਬਲਾਕ ਪ੍ਰਧਾਨਾਂ ਵਲੋਂ ਅਸਤੀਫ਼ਾ ਦੇਣ ਦਾ ਐਲਾਨ
Ad Position 24