ਪੰਜਾਬ ’ਚ ਨਸ਼ਿਆਂ ਤੇ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਨੇ ਡਰ ਦਾ ਮਾਹੌਲ ਬਣਾਇਆ– ਐਡਵੋਕੇਟ ਯਾਦਵਿੰਦਰ ਪਾਲ ਸਿੰਘ
ਭਾਦਸੋਂ, 17 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਪੰਜਾਬ ’ਚ ਨਸਿਆਂ ਦੇ ਵੱਧ ਰਹੇ ਪ੍ਰਕੋਪ ਅਤੇ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸਾਬਕਾ ਲਾਅ ਅਫਸਰ ਅਤੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਯਾਦਵਿੰਦਰ ਪਾਲ ਸਿੰਘ ਨੇ ਪੰਜਾਬ ਵਿਚ ਨਸ਼ਿਆਂ, ਗੈਂਗਵਾਰ ਅਤੇ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕੀਤਾ।
ਭਾਦਸੋਂ, 17 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਪੰਜਾਬ ’ਚ ਨਸਿਆਂ ਦੇ ਵੱਧ ਰਹੇ ਪ੍ਰਕੋਪ ਅਤੇ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸਾਬਕਾ ਲਾਅ ਅਫਸਰ ਅਤੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਯਾਦਵਿੰਦਰ ਪਾਲ ਸਿੰਘ ਨੇ ਪੰਜਾਬ ਵਿਚ ਨਸ਼ਿਆਂ, ਗੈਂਗਵਾਰ ਅਤੇ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕੀਤਾ। ਉਨ੍ਹਾਂ ਮਾਨਸਾ ਵਿਖੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ’ਤੇ ਦੁੱਖ ਪ੍ਰਗਟ ਕਰਦਿਆਂ ਮਾਮਲੇ ਦੇ ਸੰਬੰਧਿਤ ਦੋਸ਼ੀਆਂ ਖ਼ਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਨਸਿ਼ਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜਿੰਮੇਵਾਰੀ ਹੈ। ਨਸਿ਼ਆਂ ਦੇ ਖਾਤਮੇ ਲਈ ਸਿਰਫ ਬਿਆਨਬਾਜੀ ਕਰਨ ਦੀ ਬਜਾਏ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰੇ। ਉਨ੍ਹਾਂ ਨਸ਼ਾ ਤਸਕਰਾਂ ਅਤੇ ਨਸ਼ੇ ਦਾ ਸੇਵਨ ਕਰਨ ’ਤੇ ਰੋਕ ਲਈ ਸਖਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਸੁਧਾਰਨ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਉਪਰਾਲੇ ਕਰਨ ਵਿਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਪਰਵਿੰਦਰ ਸਿੰਘ ਦਾ ਕਤਲ ਘਟਨਾ ਨੂੰ ਹਲਕੇ ਵਿਚ ਨਹੀਂ ਲਿਆ ਜਾ ਸਕਦਾ ਅਤੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਐਡਵੋਕੇਟ ਨੇ ਕਿਹਾ ਕਿ ਪੰਜਾਬ ਵਿਚ ਨਸਿ਼ਆਂ ਦੀ ਸਮੱਸਿਆ ਨੇ ਨੌਜਵਾਨ ਪੀੜੀ ਅਤੇ ਪਰਿਵਾਰਾਂ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ । ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਖ਼ਿਲਾਫ਼ ਚੱਲ ਰਹੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ।