ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਅਹਿਮ- ਵਿਧਾਇਕ ਕੋਹਲੀ
ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸਲਾਟ-2 ਦੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜਿਮਨਾਸਟਿਕ ਅਤੇ ਖੋਹ-ਖੋਹ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ।
ਜ
ਜੇਤੂ ਖਿਡਾਰਨਾਂ ਨਾਲ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਪ੍ਰਬੰਧਕ। ਅਜੀਤ ਤਸਵੀਰ
19-10-2026
ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸਲਾਟ-2 ਦੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜਿਮਨਾਸਟਿਕ ਅਤੇ ਖੋਹ-ਖੋਹ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਮੌਕੇ ਵਿਧਾਇਕ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਉੱਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਅਗਵਾਈ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਵਿਧਾਇਕ ਕੋਹਲੀ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਭਾਗ ਲੈਣ ਅਤੇ ਆਪਣੇ ਮਾਪਿਆਂ, ਕੋਚਾਂ ਅਤੇ ਸੂਬੇ ਦਾ ਨਾਂਅ ਰੌਸ਼ਨ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਵੀ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੋਹ-ਖੋਹ ਦੇ ਪਹਿਲੇ ਦਿਨ ਦੇ ਮੁਕਾਬਲਿਆਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਲਗਪਗ 1200 ਖਿਡਾਰੀਆਂ ਅਤੇ ਖਿਡਾਰਨਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਅੰਡਰ-14 ਲੜਕੀਆਂ ਦੇ ਵਰਗ ਵਿਚ ਮਾਨਸਾ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ 6 ਅੰਕਾਂ ਨਾਲ ਹਰਾਇਆ, ਜਦਕਿ ਫਰੀਦਕੋਟ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ 15 ਅੰਕਾਂ ਨਾਲ ਮਾਤ ਦਿੱਤੀ। ਅੰਡਰ-17 ਲੜਕੀਆਂ ਦੇ ਵਰਗ ਵਿਚ ਗੁਰਦਾਸਪੁਰ ਦੀ ਟੀਮ ਨੇ ਕਪੂਰਥਲਾ ਦੀ ਟੀਮ ਨੂੰ 4 ਅੰਕਾਂ ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਦੇ ਵਰਗ ਵਿਚ ਰੂਪਨਗਰ ਦੀ ਖੋਹ-ਖੋਹ ਟੀਮ ਨੇ ਮਾਲੇਰਕੋਟਲਾ ਦੀ ਟੀਮ ਨੂੰ 5 ਅੰਕਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਪੰਜਾਬ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਵਧ ਰਹੇ ਉਤਸ਼ਾਹ ਨੂੰ ਦਰਸਾਉਂਦੀ ਹੈ। ਅਜਿਹੇ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਨਾਲ-ਨਾਲ ਭਵਿੱਖ ਵਿਚ ਉੱਚ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਨ ਵਿਚ ਵੀ ਸਹਾਈ ਸਿੱਧ ਹੁੰਦੇ ਹਨ।