ਸ੍ਰੀ ਹਿੰਦੂ ਤਖ਼ਤ ਮੁਖੀ ਵਲੋਂ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਸਾਲਾਨਾ ਬਲੀ ਪੂਜਾ ਭਗਤੀ ਭਾਵ ਨਾਲ ਸੰਪੰਨ
ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੌੜ)- ਸ੍ਰੀ ਹਿੰਦੂ ਤਖ਼ਤ ਮੁਖੀ ਸ੍ਰੀ ਬ੍ਰਹਮਾਨੰਦ ਗਿਰੀ ਮਹਾਮੰਡਲੇਸ਼ਵਰ, ਜੂਨਾ ਅਖਾੜਾ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਟਿਆਲਾ ਦੇ ਪ੍ਰਸਿੱਧ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਸਾਲਾਨਾ ਬਲੀ ਪੂਜਾ ਸੱਤਵੰਡੀ ਪੂਜਾ ਪੂਰੀ ਸ਼ਰਧਾ, ਭਗਤੀ ਅਤੇ ਧਾਰਮਿਕ ਮਰਿਆਦਾ ਨਾਲ ਕੀਤੀ ਗਈ। ਇਸ ਮੌਕੇ ਮਾਤਾ ਰਾਣੀ ਦੇ ਚਰਨਾਂ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁੱਖ-ਸਮ੍ਰਿੱਧੀ ਲਈ ਅਰਦਾਸ ਕੀਤੀ ਗਈ।
ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੌੜ)- ਸ੍ਰੀ ਹਿੰਦੂ ਤਖ਼ਤ ਮੁਖੀ ਸ੍ਰੀ ਬ੍ਰਹਮਾਨੰਦ ਗਿਰੀ ਮਹਾਮੰਡਲੇਸ਼ਵਰ, ਜੂਨਾ ਅਖਾੜਾ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਟਿਆਲਾ ਦੇ ਪ੍ਰਸਿੱਧ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਸਾਲਾਨਾ ਬਲੀ ਪੂਜਾ ਸੱਤਵੰਡੀ ਪੂਜਾ ਪੂਰੀ ਸ਼ਰਧਾ, ਭਗਤੀ ਅਤੇ ਧਾਰਮਿਕ ਮਰਿਆਦਾ ਨਾਲ ਕੀਤੀ ਗਈ। ਇਸ ਮੌਕੇ ਮਾਤਾ ਰਾਣੀ ਦੇ ਚਰਨਾਂ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁੱਖ-ਸਮ੍ਰਿੱਧੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਬ੍ਰਹਮਾਨੰਦ ਗਿਰੀ ਮਹਾਮੰਡਲੇਸ਼ਵਰ ਨੇ ਕਿਹਾ ਕਿ ਸਨਾਤਨ ਧਰਮ ਦੀਆਂ ਪਰੰਪਰਾਵਾਂ ਅਤੇ ਧਾਰਮਿਕ ਰੀਤੀ-ਰਿਵਾਜ ਸਾਡੀ ਅਮੀਰ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਧਰਮ ਦੇ ਮਾਰਗ ’ਤੇ ਚੱਲਣ, ਮਨੁੱਖਤਾ ਦੀ ਸੇਵਾ ਕਰਨ ਤੇ ਸਮਾਜ ਵਿਚ ਏਕਤਾ ਤੇ ਸ਼ਾਂਤੀ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਪੂਜਾ ਦੌਰਾਨ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸ਼ਰਧਾਲੂਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਧਾਰਮਿਕ ਮਾਹੌਲ ਬਣਿਆ ਰਿਹਾ ਤੇ ਸੰਗਤਾਂ ਨੇ ਮਾਤਾ ਰਾਣੀ ਦੇ ਜੈਕਾਰਿਆਂ ਨਾਲ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਅੰਤ ਵਿਚ ਬ੍ਰਹਮਾ ਨੰਦ ਗਿਰੀ ਵਲੋਂ ਡੀ. ਸੀ. ਪਟਿਆਲ਼ਾ ਅਤੇ ਪੁਲਿਸ ਪ੍ਰਸ਼ਾਸਨ ਦਾ ਖਾਸ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵਲੋਂ ਨਵਰਾਤਰਿਆ ਦੇ ਦਿਨਾਂ ਵਿਚ ਦੂਰੋਂ ਆਉਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਧਿਆਨ ਰੱਖਿਆ ਗਿਆ ਪੁਲਿਸ ਪ੍ਰਸ਼ਾਸਨ ਵਲੋਂ ਦਿਨ ਰਾਤ ਇਕ ਪੈਰ ’ਤੇ ਖੜ੍ਹ ਕੇ ਸ਼ਰਧਾਲੂਆਂ ਦੀ ਸੁਰੱਖਿਆ ਦਾ ਪ੍ਰਬੰਧ ਕੀਤਾ। ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਮਾਤਾ ਰਾਣੀ ਅੱਗੇ ਅਰਦਾਸ ਕੀਤੀ ਗਈ ਕਿ ਉਹ ਸਾਰਿਆਂ ’ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਦੇਸ਼ ਵਿਚ ਅਮਨ-ਸ਼ਾਂਤੀ, ਭਾਈਚਾਰਾ ਤੇ ਖੁਸ਼ਹਾਲੀ ਕਾਇਮ ਰਹੇ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਪ੍ਰਮੁੱਖ ਸ੍ਰੀ ਹਿੰਦੂ ਤਖਤ ਅਸ਼ਵਨੀ ਭਾਰਗਵ, ਬੰਟੀ ਬੰਡੂਗਰ ਸੀਨੀਅਰ ਸਮਾਜ ਸੇਵੀ , ਕਰਮਜੀਤ ਸਿੰਘ ਸੀਨੀਅਰ ਕਾਗਰਸੀ ਲੀਡਰ ,ਸੇਵਾ ਸਿੰਘ ਬਿਲਡਰ ਮੋਹਾਲੀ, ਧਰਮਿੰਦਰ ਸਿੰਘ ਭਿੰਦਾ, ਭੁਪਿੰਦਰ ਸੈਣੀ ਓ.ਐਸ.ਡੀ. ਹਾਜ਼ਰ ਸਨ।