19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਾਜਾਇਜ਼ ਪਿਸਤੌਲ ਤੇ ਖ਼ਾਲੀ ਮੈਗਜ਼ੀਨ ਸਮੇਤ ਦੋ ਕਾਰ ਸਵਾਰ ਗ੍ਰਿਫ਼ਤਾਰ

ਰਾਜਪੁਰਾ, 18 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 19-10-2026
ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਨਿਊ ਅੰਡਰ ਬ੍ਰਿਜ ਨੇੜੇ ਨਾਕਾਬੰਦੀ ਦੌਰਾਨ 2 ਕਾਰ ਸਵਾਰ ਵਿਅਕਤੀਆਂ ਨੂੰ ਇਕ ਪਿਸਟਲ 30 ਬੋਰ ਤੇ ਖ਼ਾਲੀ ਮੈਗਜ਼ੀਨ ਸਮੇਤ ਗ੍ਰਿਫ਼ਤਾਰ ਕਰਕੇ ਉਹਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਸੁਮਿੱਤ ਮੋਰ ਨੇ ਦੱਸਿਆ ਕਿ ਸ਼ਹਿਰੀ ਪੁਲਿਸ ਥਾਣੇ ਅਧੀਨ ਪੈਂਦੀ ਪੁਲਿਸ ਚੌਂਕੀ ਕਸਤੂਰਬਾ ਦੇ ਇੰਚਾਰਜ ਸਹਾਇਕ ਥਾਣੇਦਾਰ ਅਜੇ ਕੁਮਾਰ ਪੁਲਿਸ ਪਾਰਟੀ ਸਮੇਤ ਗਸਤ ਕਰਦੇ ਹੋਏ ਜਦੋਂ ਨਿਊ ਅੰਡਰ ਬ੍ਰਿਜ ਰਾਜਪੁਰਾ ਪਹੁੰਚੇ ਤਾਂ ਸ਼ੱਕ ਦੇ ਅਧਾਰ ’ਤੇ ਇਕ ਕਾਰ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਹਨਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ 30 ਬੋਰ ਤੇ ਖ਼ਾਲੀ ਮੈਗਜ਼ੀਨ ਬਰਾਮਦ ਹੋਇਆ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਗੌਰਵਜੋਤ ਸਿੰਘ ਵਾਸੀ ਪਿੰਡ ਮੰਡੌਲੀ ਅਤੇ ਰਣਬੀਰ ਸਿੰਘ ਵਾਸੀ ਪਿੰਡ ਖੇੜੀ ਗੰਡਿਆ ਦੇ ਤੌਰ ’ਤੇ ਹੋਈ। ਜਿਸ ’ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਜੇਲ੍ਹ ਅੰਦਰ ਕੈਦੀ ਤੋਂ 23 ਗ੍ਰਾਮ ਸੁਲਫਾ ਬਰਾਮਦ ਅਗਲੀ ਖ਼ਬਰ ਸ੍ਰੀ ਹਿੰਦੂ ਤਖ਼ਤ ਮੁਖੀ ਵਲੋਂ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਸਾਲਾਨਾ ਬਲੀ ਪੂਜਾ ਭਗਤੀ ਭਾਵ ਨਾਲ ਸੰਪੰਨ
Ad Position 24