19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਾਭਾ ’ਚ 9 ਨੂੰ ਮਨਾਇਆ ਜਾਵੇਗਾ ਵਿਸ਼ਵਕਰਮਾ ਪੂਜਾ ਮਹਾਉਤਸਵ

ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਵਿਖੇ 9 ਨਵੰਬਰ ਨੂੰ ਭਗਵਾਨ ਵਿਸ਼ਵਕਰਮਾ ਪੂਜਾ ਮਹਾਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਵਿਸ਼ਵਕਰਮਾ ਕਮੇਟੀ ਨਾਭਾ ਵਲੋਂ ਕਰਵਾਏ ਜਾ ਰਹੇ ਸਮਾਗਮ ਦਾ ਸੱਦਾ ਪੱਤਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜਾਰੀ ਕੀਤਾ ਗਿਆ।

Ad Position 21
No active advertisement
ਨਾਭਾ ਵਿਖੇ ਹੋਣ ਵਾਲੇ ਭਗਵਾਨ ਵਿਸ਼ਵਕਰਮਾ ਜੀ ਦੇ ਪੂਜਾ ਮਹਾਉਤਸਵ ਦਾ ਕਾਰਡ ਜਾਰੀ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਨਾਲ ਹਨ ਪ੍ਰਧਾਨ ਚਰਨ ਸਿੰਘ ਰਲਹਨ। ਅਜੀਤ ਤਸਵੀਰ 19-10-2026
ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਵਿਖੇ 9 ਨਵੰਬਰ ਨੂੰ ਭਗਵਾਨ ਵਿਸ਼ਵਕਰਮਾ ਪੂਜਾ ਮਹਾਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਵਿਸ਼ਵਕਰਮਾ ਕਮੇਟੀ ਨਾਭਾ ਵਲੋਂ ਕਰਵਾਏ ਜਾ ਰਹੇ ਸਮਾਗਮ ਦਾ ਸੱਦਾ ਪੱਤਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜਾਰੀ ਕੀਤਾ ਗਿਆ। ਇਹ ਧਾਰਮਿਕ ਸਮਾਗਮ ਨਾਭਾ ਦੇ ਵਿਸ਼ਵਕਰਮਾ ਚੌਂਕ ਸਥਿਤ ਬਾਬਾ ਵਿਸ਼ਵਕਰਮਾ ਭਵਨ ਵਿਚ ਕਰਵਾਇਆ ਜਾਵੇਗਾ। ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਸ਼ਵਕਰਮਾ ਕਮੇਟੀ ਨਾਭਾ ਦੇ ਪ੍ਰਧਾਨ ਚਰਨ ਸਿੰਘ ਰਲਹਨ ਐਮ.ਡੀ. ਮਲਕੀਤ ਕੰਬਾਈਨ ਨੇ ਦੱਸਿਆ ਕਿ ਸਮਾਗਮ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਮਹਾਉਤਸਵ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਪ੍ਰਧਾਨ ਚਰਨ ਸਿੰਘ ਰਲਹਨ ਨੇ ਸੰਗਤਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਇਸ ਪਵਿੱਤਰ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਭਗਵਾਨ ਵਿਸ਼ਵਕਰਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦ ਮਿਲੇਨੀਅਮ ਸਕੂਲ ’ਚ ‘ਡਾਂਡੀਆ ਨਾਈਟ-ਨਵਰੰਗ ਨਾਈਟ’ ਕਰਵਾਈ ਅਗਲੀ ਖ਼ਬਰ ਕਾਂਗਰਸ ਪਾਰਟੀ ਹੀ ਪੰਜਾਬ ਦੇ ਲੋਕਾਂ ਦੇ ਭਲੇ ਦੀ ਗੱਲ ਕਰ ਸਕਦੀ ਹੈ- ਮਹੰਤ ਖਨੌੜਾ
Ad Position 24