19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹਲਕਾ ਨਾਭਾ ਦੇ ਘਰ-ਘਰ ਪਹੁੰਚਾਈ ਜਾ ਰਹੀ ਹੈ ਭਗਵੰਤ ਮਾਨ ਸਰਕਾਰ ਦੇ ਕੰਮਾਂ ਦੀ ਜਾਣਕਾਰੀ- ਦੇਵ ਮਾਨ

ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਵਿਧਾਨ ਸਭਾ ਹਲਕਾ ਨਾਭਾ ਵਿਚ ਆਮ ਆਦਮੀ ਪਾਰਟੀ ਵਲੋਂ ਪਿੰਡ ਪਿੰਡ ਘਰ-ਘਰ ਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਹਲਕੇ ਦੇ ਪਿੰਡ ਕਮੇਲੀ ਵਿਖੇ ਗੁਰਵਿੰਦਰ ਸਿੰਘ, ਯੂਥ ਆਗੂ ਸਿਮਰਨਜੀਤ ਚੌਹਾਨ ਅਤੇ ਯੂਥ ਆਗੂ ਸੁੱਖੀ ਖਹਿਰਾ ਵਲੋਂ ਘਰ-ਘਰ ਜਾ ਕੇ ਸਰਕਾਰ ਦੇ ਕੰਮਾਂ ਸੰਬੰਧੀ ਪਰਚੇ ਵੰਡੇ ਗਏ ਅਤੇ ਲੋਕਾਂ ਨਾਲ ਸੰਪਰਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-10-2026
ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਵਿਧਾਨ ਸਭਾ ਹਲਕਾ ਨਾਭਾ ਵਿਚ ਆਮ ਆਦਮੀ ਪਾਰਟੀ ਵਲੋਂ ਪਿੰਡ ਪਿੰਡ ਘਰ-ਘਰ ਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਹਲਕੇ ਦੇ ਪਿੰਡ ਕਮੇਲੀ ਵਿਖੇ ਗੁਰਵਿੰਦਰ ਸਿੰਘ, ਯੂਥ ਆਗੂ ਸਿਮਰਨਜੀਤ ਚੌਹਾਨ ਅਤੇ ਯੂਥ ਆਗੂ ਸੁੱਖੀ ਖਹਿਰਾ ਵਲੋਂ ਘਰ-ਘਰ ਜਾ ਕੇ ਸਰਕਾਰ ਦੇ ਕੰਮਾਂ ਸੰਬੰਧੀ ਪਰਚੇ ਵੰਡੇ ਗਏ ਅਤੇ ਲੋਕਾਂ ਨਾਲ ਸੰਪਰਕ ਕੀਤਾ ਗਿਆ। ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ ਅਤੇ ਆਉਣ ਵਾਲੇ ਸਮੇਂ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਮਜ਼ਦੂਰਾਂ ਦੀ ਕਨਵੈਨਸ਼ਨ ਹੋਈ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੇਟ ਦਾ ਨੀਂਹ ਪੱਥਰ ਰੱਖਿਆ
Ad Position 24