ਮਗਨਰੇਗਾ ਮਜ਼ਦੂਰਾਂ ਦੀ ਕਨਵੈਨਸ਼ਨ ਹੋਈ
ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਡੈਮੋਕ੍ਰੇਟਿਕ ਮਗਨਰੇਗਾ ਫਰੰਟ ਦੀ ਅਗਵਾਈ ਹੇਠ ਨਾਭਾ ਵਿਖੇ ਮਗਨਰੇਗਾ ਮਜ਼ਦੂਰਾਂ ਦੀ ਕਨਵੈਨਸ਼ਨ ਕਰਵਾਈ ਗਈ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿਚ ਮਗਨਰੇਗਾ ਕਾਨੂੰਨ ਬਹਾਲ ਕਰਨ ਤੇ ਵੀਬੀ-ਜੀ ਰਾਮ-ਜੀ ਕਾਨੂੰਨ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਲਿਆਉਣ ਦੀ ਮੰਗ ਕੀਤੀ।
ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਡੈਮੋਕ੍ਰੇਟਿਕ ਮਗਨਰੇਗਾ ਫਰੰਟ ਦੀ ਅਗਵਾਈ ਹੇਠ ਨਾਭਾ ਵਿਖੇ ਮਗਨਰੇਗਾ ਮਜ਼ਦੂਰਾਂ ਦੀ ਕਨਵੈਨਸ਼ਨ ਕਰਵਾਈ ਗਈ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿਚ ਮਗਨਰੇਗਾ ਕਾਨੂੰਨ ਬਹਾਲ ਕਰਨ ਤੇ ਵੀਬੀ-ਜੀ ਰਾਮ-ਜੀ ਕਾਨੂੰਨ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਲਿਆਉਣ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਜ਼ਦੂਰਾਂ ਦੇ ਰੁਜ਼ਗਾਰ ਤੇ ਰੋਜ਼ੀ-ਰੋਟੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਹਮੀਰ ਸਿੰਘ ਲੁਬਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਦੀ ਤਰਜ਼ ’ਤੇ ਆਪਣਾ ਵੱਖਰਾ ਸੂਬਾਈ ਕਾਨੂੰਨ ਬਣਾ ਸਕਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਮਕਸਦ ਲਈ ਪੰਜਾਬ ਵਿਧਾਨ ਸਭਾ ਵਿਚ ਮਤਾ ਲਿਆ ਕੇ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਕਨਵੈਨਸ਼ਨ ਦੌਰਾਨ ਮਗਨਰੇਗਾ ਮਜ਼ਦੂਰਾਂ ਦੇ ਆਗੂ ਕ੍ਰਿਸ਼ਨ ਸਿੰਘ, ਕੁਲਵਿੰਦਰ ਕੌਰ ਤੇ ਆਈ.ਡੀ.ਪੀ. ਦੇ ਬੁਲਾਰੇ ਮਨਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ ਗਿਆ। ਫਰੰਟ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਰਾਮਗੜ੍ਹ, ਰਾਜ ਕੌਰ ਥੂਹੀ, ਸੁਨੀਤਾ ਰਾਣੀ ਕੈਦੂਪੁਰ ਨੇ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਤੇ ਹੱਕਾਂ ਦਾ ਮੁੱਦਾ ਉਠਾਉਂਦਿਆਂ 5 ਕਰੋੜੀ ਮਾਮਲੇ ਦਾ ਹਵਾਲਾ ਦਿੱਤਾ। ਆਈ. ਡੀ. ਪੀ. ਦੇ ਨੈਸ਼ਨਲ ਪ੍ਰਧਾਨ ਕਰਨੈਲ ਸਿੰਘ ਜਖੇਪਲ ਨੇ ਕਿਹਾ ਕਿ ਮਨੁੱਖ ਨੂੰ ਬਿਹਤਰ ਜ਼ਿੰਦਗੀ ਅਤੇ ਖੁਰਾਕ ਲਈ ਰੁਜ਼ਗਾਰ ਚਾਹੀਦਾ ਹੈ। ਸਟੇਜ ਸੰਚਾਲਨ ਦੀ ਜਿੰਮੇਵਾਰੀ ਫਰੰਟ ਦੀ ਬਲਾਕ ਪ੍ਰਧਾਨ ਕੁਲਵੰਤ ਕੌਰ ਥੂਹੀ ਵਲੋਂ ਨਿਭਾਈ ਗਈ।ਇਸ ਮੌਕੇ ਆਈ.ਡੀ.ਪੀ. ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ, ਤਰਲੋਚਨ ਸਿੰਘ ਸੂਲਰ ਘਰਾਟ, ਗੁਰਤੇਜ ਸਿੰਘ ਸਮਾਣਾ, ਗੁਰਮੀਤ ਸਿੰਘ ਥੂਹੀ , ਸੋਨੀ ਮੋਹਲ ਗੁਵਾਰਾ ਆਦਿ ਨੇ ਵੀ ਸ਼ਮੂਲੀਅਤ ਕੀਤੀ।