20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੇਅਰ ਕੁੰਦਨ ਗੋਗੀਆ ਨੇ ਨਰਾਤਿਆਂ ਦੇ ਆਖ਼ਰੀ ਦਿਨ ਕਾਲੀ ਦੇਵੀ ਮੰਦਰ ਦੇ ਆਲੇ-ਦੁਆਲੇ ਦਾ ਲਿਆ ਜਾਇਜ਼ਾ ਬਿਨਾਂ ਸਰਕਾਰੀ ਕਾਫ਼ਲੇ ਦੇ ਸਕੂਟੀ ’ਤੇ ਨਿਕਲੇ ਮੇਅਰ, ਸੰਗਤ ਨੇ ਕੀਤੀ ਭਰਪੂਰ ਸ਼ਲਾਘਾ

ਪਟਿਆਲਾ, 19 ਅਕਤੂਬਰ (ਅ. ਸ.

Ad Position 21
No active advertisement
ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਰ ਦੇ ਆਲੇ-ਦੁਆਲੇ ਸਕੂਟੀ ’ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੇਅਰ ਕੁੰਦਨ ਗੋਗੀਆ। ਅਜੀਤ ਤਸਵੀਰ 20-10-2026
ਪਟਿਆਲਾ, 19 ਅਕਤੂਬਰ (ਅ.ਸ. ਆਹਲੂਵਾਲੀਆ)- ਨਰਾਤਿਆਂ ਦੇ ਪਵਿੱਤਰ ਤਿਉਹਾਰ ਦੌਰਾਨ ਸ਼ਹਿਰ ਦੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੇ ਆਲੇ-ਦੁਆਲੇ ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ, ਮੇਅਰ ਕੁੰਦਨ ਗੋਗੀਆ ਨੇ ਰੋਜ਼ਾਨਾ ਦੀ ਤਰ੍ਹਾਂ ਤਿਉਹਾਰ ਦੇ ਆਖ਼ਰੀ ਦਿਨ ਵੀ ਆਮ ਨਾਗਰਿਕ ਵਾਂਗ ਸਕੂਟੀ ’ਤੇ ਸਵਾਰ ਹੋ ਕੇ ਇਲਾਕੇ ਦਾ ਜਾਇਜ਼ਾ ਲਿਆ। ਨਰਾਤਿਆਂ ਦੌਰਾਨ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ ਵਿਚ ਦੇਸ਼-ਵਿਦੇਸ਼ ਤੋਂ ਪਹੁੰਚੇ ਸ਼ਰਧਾਲੂ ਮਾਤਾ ਰਾਣੀ ਦੇ ਦਰਬਾਰ ਵਿਚ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਆਮ ਦਿਨਾਂ ਦੌਰਾਨ ਮੰਦਰ ਵਿਖੇ ਰੋਜ਼ਾਨਾ 50 ਤੋਂ 70 ਹਜ਼ਾਰ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਸਨ, ਜਦਕਿ ਸ਼ਨਿਚਰਵਾਰ ਅਤੇ ਐਤਵਾਰ ਨੂੰ ਇਹ ਗਿਣਤੀ ਇਕ ਲੱਖ ਤੋਂ ਵੀ ਵੱਧ ਹੋ ਜਾਂਦੀ ਸੀ। ਇਸ ਭਾਰੀ ਇਕੱਠ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਮੇਅਰ ਨੇ ਖ਼ੁਦ ਮੰਦਿਰ ਦੇ ਚਾਰੇ ਪਾਸੇ, ਮਾਲ ਰੋਡ ਅਤੇ ਮੁੱਖ ਲਾਂਘਿਆਂ ’ਤੇ ਪਹੁੰਚ ਕੇ ਸਫ਼ਾਈ ਅਤੇ ਟਰੈਫ਼ਿਕ ਪ੍ਰਬੰਧਾਂ ਦੀ ਜ਼ਮੀਨੀ ਹਕੀਕਤ ਪਰਖੀ। ਇਸ ਨਿਰੀਖਣ ਦੌਰਾਨ ਮੇਅਰ ਗੋਗੀਆ ਨੇ ਮੰਦਿਰ ਕੰਪਲੈਕਸ ਦੇ ਆਸ-ਪਾਸ ਤਾਇਨਾਤ ਨਗਰ ਨਿਗਮ ਦੇ ਸਫ਼ਾਈ ਮੁਲਾਜ਼ਮਾਂ ਅਤੇ ਹੋਰ ਟੀਮਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੱਖਾਂ ਸ਼ਰਧਾਲੂਆਂ ਦੇ ਆਉਣ-ਜਾਣ ਦੇ ਬਾਵਜੂਦ ਮੰਦਿਰ ਦੇ ਆਲੇ-ਦੁਆਲੇ ਕਿਤੇ ਵੀ ਗੰਦਗੀ ਦੇ ਢੇਰ ਨਾ ਲੱਗਣ ਦਿੱਤੇ ਜਾਣ ਅਤੇ ਪੀਣ ਵਾਲੇ ਪਾਣੀ ਸਮੇਤ ਸਾਰੀਆਂ ਮੁੱਢਲੀਆਂ ਸਹੂਲਤਾਂ ਨਿਰੰਤਰ ਮੁਹੱਈਆ ਰਹਿਣ। ਮੇਅਰ ਕੁੰਦਨ ਗੋਗੀਆ ਨੇ ਮੰਦਿਰ ਵਿਚ ਨਤਮਸਤਕ ਹੋਣ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ, ਸਥਾਨਕ ਦੁਕਾਨਦਾਰਾਂ ਅਤੇ ਸਮੂਹ ਪਟਿਆਲਾ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਇਕੱਠ ਹੋਣ ਦੇ ਬਾਵਜੂਦ ਸੰਗਤ ਨੇ ਪੂਰੇ ਨਰਾਤਿਆਂ ਦੌਰਾਨ ਬੇਮਿਸਾਲ ਸੰਜਮ, ਅਨੁਸ਼ਾਸਨ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖੀ, ਜਿਸ ਕਾਰਨ ਸਾਰੇ ਪ੍ਰਬੰਧ ਅਮਨ-ਅਮਾਨ ਨਾਲ ਨੇਪਰੇ ਚੜ੍ਹੇ। ਮੇਅਰ ਨੇ ਸ਼ਹਿਰੀਆਂ ਨੂੰ ਆਉਣ ਵਾਲੇ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੌਰਾਨ ਵੀ ਇਸੇ ਤਰ੍ਹਾਂ ਸ਼ਹਿਰ ਦੀ ਸਫ਼ਾਈ ਤੇ ਸੁਰੱਖਿਆ ਵਿਚ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ (ਬ) ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਮੂਹਰੇ ਦਿੱਤਾ ਧਰਨਾ ਅਗਲੀ ਖ਼ਬਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਕੱਢਿਆ ਗਿਆ ਵਿਸ਼ਾਲ ਰੋਸ ਮਾਰਚ
Ad Position 24