20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪ੍ਰੀਤ ਗਰੁੱਪ ਨਾਭਾ ਨੂੰ ਮਿਲੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸੁੰਦਰੀਕਰਨ ਦੀ ਸੇਵਾ ਗੁਰੂ ਸਾਹਿਬ ਦੀ ਕਿਰਪਾ ਸਦਕਾ ਸਾਡੇ ਪਰਿਵਾਰ ਨੂੰ ਇਹ ਸੇਵਾ ਮਿਲੀ ਹੈ : ਹਰੀ ਸਿੰਘ ਪ੍ਰੀਤ

ਨਾਭਾ,19 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪਿਛਲੇ ਦਿਨੀਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਲੇ ਦੁਆਲੇ ਤੇ ਸਮੁੱਚੇ ਕੰਪਲੈਕਸ ਦੇ ਸੁੰਦਰੀਕਰਨ ਦੀ ਸੇਵਾ ਵਿਸ਼ਵ ਪ੍ਰਸਿੱਧ ਪ੍ਰੀਤ ਕੰਬਾਈਨ ਤੇ ਪ੍ਰੀਤ ਟਰੈਕਟਰ ਨਿਰਮਾਤਾ ਕੰਪਨੀ ਦੇ ਐਮ. ਡੀ.

Ad Position 21
No active advertisement
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸੁੰਦਰੀਕਰਨ ਦੀ ਸੇਵਾ ਮਿਲਣ ਉਪਰੰਤ ਪ੍ਰੀਤ ਗਰੁੱਪ ਦੇ ਐਮਡੀ ਹਰੀ ਸਿੰਘ ਪ੍ਰੀਤ ਗੱਲਬਾਤ ਕਰਦੇ ਹੋਏ।ਤਸਵੀਰ : ਜਗਨਾਰ ਸਿੰਘ ਦੁਲੱਦੀ 20-10-2026
ਨਾਭਾ,19 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪਿਛਲੇ ਦਿਨੀਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਲੇ ਦੁਆਲੇ ਤੇ ਸਮੁੱਚੇ ਕੰਪਲੈਕਸ ਦੇ ਸੁੰਦਰੀਕਰਨ ਦੀ ਸੇਵਾ ਵਿਸ਼ਵ ਪ੍ਰਸਿੱਧ ਪ੍ਰੀਤ ਕੰਬਾਈਨ ਤੇ ਪ੍ਰੀਤ ਟਰੈਕਟਰ ਨਿਰਮਾਤਾ ਕੰਪਨੀ ਦੇ ਐਮ. ਡੀ. ਹਰੀ ਸਿੰਘ ਪ੍ਰੀਤ ਅਤੇ ਸਮੂਹ ਪਰਿਵਾਰ ਵਲੋਂ ਕਰਵਾਏ ਜਾਣ ਦੇ ਕਾਰਜ ਦੀ ਸੇਵਾ ਦੀ ਸ਼ੁਰੂਆਤ ਹੋਈ ਸੀ। ਪ੍ਰੀਤ ਗਰੁੱਪ ਦੇ ਪਰਿਵਾਰ ਵਲੋਂ ਕਰਵਾਈ ਜਾਣ ਵਾਲੀ ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਵਾਸੀ ਸੰਤ ਬਾਬਾ ਸੁਖਦੇਵ ਸਿੰਘ ਦੇ ਚਰਨ ਸੇਵਕ ਬਾਬਾ ਨਰਿੰਦਰ ਸਿੰਘ ਅਲਹੌਰਾਂ ਸਾਹਿਬ, ਸਾਬਕਾ ਕੈਬਨਟ ਮੰਤਰੀ ਸੁਰਜੀਤ ਸਿੰਘ ਰੱਖੜਾ, ਕਾਰ ਸੇਵਾ ਵਾਲੇ ਬਾਬਾ ਗੁਲਜਾਰ ਸਿੰਘ ਤੋਂ ਇਲਾਵਾ ਕਈ ਹੋਰ ਨਾਮਵਰ ਸ਼ਖਸ਼ੀਅਤਾਂ ਵਲੋਂ ਸ਼ੁਰੂ ਕਰਵਾਈ ਗਈ ਸੀ। ਇਸ ਸਬੰਧੀ ਗੱਲਬਾਤ ਕਰਦੇ ਹੋਏ ਪ੍ਰੀਤ ਗਰੁੱਪ ਦੇ ਐਮ. ਡੀ. ਹਰੀ ਸਿੰਘ ਪ੍ਰੀਤ ਨੇ ਦੱਸਿਆ ਕਿ ਆਰੰਭਤਾ ਅਰਦਾਸ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਵਲੋਂ ਕੀਤੀ ਗਈ। ਹਰੀ ਸਿੰਘ ਪ੍ਰੀਤ ਨੇ ਕਿਹਾ ਕਿ ਅਜਿਹੇ ਕਾਰਜ ਦੀ ਸੇਵਾ ਕਰਕੇ ਉਹ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ, ਕਿਉਂ ਕਿ ਸੇਵਾ ਕਰਕੇ ਹੀ ਅਜਿਹੇ ਕਾਰਜ ਗੁਰੂ ਦੀ ਬਖਸ਼ਿਸ਼ ਨਾਲ ਪ੍ਰਾਪਤ ਹੁੰਦੇ ਹਨ ਅਤੇ ਇਸ ਸੇਵਾ ਨੂੰ ਉਹ ਜਲਦ ਤੋਂ ਜਲਦ ਨੇਪਰੇ ਚਾੜਨ ਦੀ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰੀਤ ਗਰੁੱਪ ਨਾਭਾ ਵਲੋਂ ਗੁਰਦੁਆਰਾ ਸਾਹਿਬ ਦੇ ਸਮੁੱਚੇ ਕੰਪਲੈਕਸ ਦੀ ਸੇਵਾ ਦੀ ਜ਼ਿੰਮੇਵਾਰੀ ਲੈਣਾ ਸਿੱਖ ਧਾਰਮਿਕ ਵਿਰਾਸਤ ਪ੍ਰਤੀ ਸ਼ਰਧਾ ਅਤੇ ਸਮਰਪਣ ਹੈ, ਜੋ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਸਾਡੇ ਪਰਿਵਾਰ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਫਤਿਹਿਗੜ੍ਹ ਸਾਹਿਬ ਜੀ ਕਿਹਾ ਦੇ ਚੁਗਿਰਦੇ ਦੀ ਸੇਵਾ ਸ਼ੁਰੂ ਕਰਨ ਮੌਕੇ ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਪ੍ਰੇਮ ਸਿੰਘ, ਹਨਦੀਪ ਸਿੰਘ, ਸੁਖਵਿੰਦਰ ਸਿੰਘ ਤੇ ਐਸ. ਜੀ. ਪੀ. ਸੀ. ਮੈਂਬਰ ਸਤਵਿੰਦਰ ਸਿੰਘ ਟੌਹੜਾ, ਜਸਪਾਲ ਸਿੰਘ ਕਲਿਆਣ, ਐਸਜੀਪੀਸੀ ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਲਕਾ ਬੱਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਲਖਬੀਰ ਸਿੰਘ,ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਭਾਕਿਯੂ ਜਿਲਾ ਪ੍ਰਧਾਨ ਜੋਗੀ ਨਾਨੋਕੀ, ਮੈਨੇਜਰ ਗੁਰਦੀਪ ਸਿੰਘ ਕੰਗ, ਬਲਵਿੰਦਰ ਸਿੰਘ, ਜੋਗਾ ਸਿੰਘ ਸੁਪਰਵਾਈਜ਼ਰ, ਗੁਰਲਾਲ ਸਿੰਘ (ਐਡੀਸ਼ਨਲ ਮੈਨੇਜਰ) ਚਰਨਜੀਤ ਸਿੰਘ ਚਨਾਰਥਲ,ਜਸਪ੍ਰੀਤ ਬੁੱਟਰ, ਮਨਜੀਤ ਸਿੰਘ, ਅਮਰਿੰਦਰ ਸਿੰਘ ਖੋਖ, ਬਿੰਦਰ ਖੋਖ, ਹਰਮਿੰਦਰ ਸਿੰਘ ਡਿੰਪਲ ਪ੍ਰੋਫੈਸਰ, ਸੋਨੀ ਚੌਧਰੀਮਾਜਰਾ ਤੇ ਸੇਵਾ ਸਿੰਘ ਧਾਰੋਂਕੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ‘ਆਪ’ ਵਿਧਾਇਕ ਦੇਵ ਮਾਨ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਪੰਜਾਬ ਨਿਰਣਾਇਕ ਜੰਗ ਲੜੇਗਾ- ਲਖਵੀਰ ਸਿੰਘ ਲੌਟ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਪਿੰਡ-ਪਿੰ...
Ad Position 24