ਥਾਣਾ ਸਨੌਰ ਵਿਖੇ ਥਾਣਾ ਮੁਖੀ ਗੁਰਮੁੱਖ ਸਿੰਘ ਨੇ ਅਹੁਦਾ ਸੰਭਲਿਆ
ਸਨੌਰ, 19 ਅਕਤੂਬਰ (ਸੋਖਲ)- ਥਾਣਾ ਸਨੌਰ ਨੂੰ ਨਵੇਂ ਥਾਣਾ ਮੁਖੀ ਗੁਰਮੁੱਖ ਸਿੰਘ ਮਿਲੇ ਹਨ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲੇ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰ ਦੇਣ।
ਸਨੌਰ, 19 ਅਕਤੂਬਰ (ਸੋਖਲ)- ਥਾਣਾ ਸਨੌਰ ਨੂੰ ਨਵੇਂ ਥਾਣਾ ਮੁਖੀ ਗੁਰਮੁੱਖ ਸਿੰਘ ਮਿਲੇ ਹਨ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲੇ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰ ਦੇਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਨੂੰ ਅਜਿਹੇ ਕੰਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਨਸ਼ਿਆਂ ਦੀ ਸਮੱਸਿਆ ਨੌਜਵਾਨ ਪੀੜ੍ਹੀ ਅਤੇ ਸਮਾਜ ਲਈ ਗੰਭੀਰ ਚੁਣੌਤੀ ਹੈ, ਜਿਸ ਨੂੰ ਰੋਕਣ ਲਈ ਪੁਲਿਸ ਅਤੇ ਲੋਕਾਂ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੈ। ਨਵੇਂ ਥਾਣਾ ਮੁਖੀ ਦੀ ਇਸ ਚੇਤਾਵਨੀ ਨਾਲ ਇਲਾਕੇ ਵਿਚ ਨਸ਼ਿਆਂ ਵਿਰੁੱਧ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਬਿਆਨ ਤੋਂ ਇਹ ਸੰਦੇਸ਼ ਮਿਲਦਾ ਹੈ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣਾ ਪੁਲਿਸ ਦੀਆਂ ਤਰਜੀਹਾਂ ਵਿਚ ਸ਼ਾਮਲ ਰਹੇਗਾ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਹੈ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ ਸੰਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਸਾਂਝੇ ਯਤਨ ਕੀਤੇ ਜਾ ਸਕਣ।