ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸੱਚਾਈ, ਤਿਆਗ ਤੇ ਫ਼ਰਜ਼ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ- ਸੰਜੀਵ ਸ਼ਰਮਾ ਕਾਲੂ
ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਕਰਵਾਈ ਜਾ ਰਹੀ ਰਾਮਲੀਲਾ ਵਿਚ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਤੇ ਭਗਵਾਨ ਸ੍ਰੀ ਰਾਮ ਜੀ ਦੀ ਆਰਤੀ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਰਾਮਲੀਲਾ ਕਰਵਾਉਣ ਲਈ ਪ੍ਰਬੰਧਕ ਕਮੇਟੀਆਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਮਲੀਲਾ ਸਾਡੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ, ਜੋ ਸਾਨੂੰ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ, ਉਨ੍ਹਾਂ ਦੀ ਮਰਿਆਦਾ ਅਤੇ ਆਦਰਸ਼ਾਂ ਨਾਲ ਜੋੜਦੀ ਹੈ।
ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਕਰਵਾਈ ਜਾ ਰਹੀ ਰਾਮਲੀਲਾ ਵਿਚ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਤੇ ਭਗਵਾਨ ਸ੍ਰੀ ਰਾਮ ਜੀ ਦੀ ਆਰਤੀ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਰਾਮਲੀਲਾ ਕਰਵਾਉਣ ਲਈ ਪ੍ਰਬੰਧਕ ਕਮੇਟੀਆਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਮਲੀਲਾ ਸਾਡੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ, ਜੋ ਸਾਨੂੰ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ, ਉਨ੍ਹਾਂ ਦੀ ਮਰਿਆਦਾ ਅਤੇ ਆਦਰਸ਼ਾਂ ਨਾਲ ਜੋੜਦੀ ਹੈ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਮਨੁੱਖਤਾ ਲਈ ਪ੍ਰੇਰਨਾ ਦਾ ਮਹਾਨ ਸਰੋਤ ਹੈ। ਉਨ੍ਹਾਂ ਦਾ ਜੀਵਨ ਸਾਨੂੰ ਸੱਚਾਈ ਦੇ ਮਾਰਗ ’ਤੇ ਚੱਲਣ, ਆਪਣੇ ਫ਼ਰਜ਼ਾਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ, ਤਿਆਗ ਦੀ ਭਾਵਨਾ ਅਪਣਾਉਣ ਅਤੇ ਹਰ ਹਾਲਤ ਵਿਚ ਮਰਿਆਦਾ ਨੂੰ ਕਾਇਮ ਰੱਖਣ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਨੇ ਰਾਮਲੀਲਾ ਦੇ ਪ੍ਰਬੰਧਕਾਂ ਤੇ ਇਸ ਵਿਚ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਤੇ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਜਾ ਰਹੇ ਯਤਨ ਬਹੁਤ ਸ਼ਲਾਘਾਯੋਗ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਾਥੀਆਂ ਨੇ ਵੀ ਧਾਰਮਿਕ ਸਮਾਗਮ ਵਿਚ ਸ਼ਿਰਕਤ ਕੀਤੀ ਤੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੇਵਕ ਸਿੰਘ ਝਿੱਲ, ਐਡ. ਭੁਵੇਸ਼ ਤਿਵਾੜੀ, ਅਮਰਪ੍ਰੀਤ ਸਿੰਘ ਬੋਬੀ, ਸੁਰਜੀਤ ਸਿੰਘ ਜੀਤੂ, ਅਭਿਨਵ ਸ਼ਰਮਾ ਸ਼ਹਿਰੀ ਪ੍ਰਧਾਨ ਯੂਥ ਕਾਂਗਰਸ, ਰਿਧਮ ਸ਼ਰਮਾ ਹਲਕਾ ਪ੍ਰਧਾਨ ਯੂਥ ਕਾਂਗਰਸ, ਰੋਹਿਤ ਸ਼ਰਮਾ, ਸੁਗਰੀਵ ਪਟੇਲ, ਰਾਹੁਲ ਦੁੱਗਲ, ਵਿਸ਼ਾਲ ਸ਼ਰਮਾ, ਨਿਸ਼ਾਤ ਬਾਂਸਲ, ਨਿਖਿਲ ਬਹਿਲ, ਮੰਨੂ ਧਾਲੀਵਾਲ, ਸਾਹਿਲ ਸ਼ਰਮਾ, ਰਵੀ ਤੇ ਹੋਰ ਹਾਜ਼ਰ ਸਨ।