ਲੋਕਾਂ ਦਾ ‘ਆਪ’ ਦੀ ਸਰਕਾਰ ਤੋਂ ਵਿਸ਼ਵਾਸ ਉੱਠਣ ਲੱਗਾ- ਬੀਬੀ ਰਵਿੰਦਰ ਕੌਰ
ਪਿੰਡ ਧਰਮੇੜੀ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਮਾਨ ਸਰਕਾਰ
ਡਕਾਲਾ, 19 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਧਰਮਹੇੜੀ ਵਿਖੇ ਸੁਖਦੇਵ ਸਿੰਘ ਦੀ ਅਗਵਾਈ ਹੇਠ ਲੋਕ ਮਿਲਣੀ ਕੀਤੀ ਗਈ, ਜਿਸ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਪਤਨੀ ਬੀਬੀ ਰਵਿੰਦਰ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ।
ਡਕਾਲਾ, 19 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਧਰਮਹੇੜੀ ਵਿਖੇ ਸੁਖਦੇਵ ਸਿੰਘ ਦੀ ਅਗਵਾਈ ਹੇਠ ਲੋਕ ਮਿਲਣੀ ਕੀਤੀ ਗਈ, ਜਿਸ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਪਤਨੀ ਬੀਬੀ ਰਵਿੰਦਰ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਬੀਬੀ ਰਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਠੀਕ ਨਹੀਂ ਹੈ ਅਤੇ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਿਸ਼ਵਾਸ ਉੱਠਣ ਲੱਗਾ ਹੈ। ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ਵਿਚ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਪੂਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ, ਪਰ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਠੋਸ ਕਦਮ ਚੁੱਕਣ ਦੇ ਮਾਮਲੇ ਵਿਚ ਸਰਕਾਰ ਫੇਲ੍ਹ ਨਜ਼ਰ ਆ ਰਹੀ ਹੈ। ਇਸ ਮੌਕੇ ਭੋਲਾ ਸਿੰਘ ਬਲਾਕ ਸੰਮਤੀ ਮੈਂਬਰ, ਹਰਪਾਲ ਸਿੰਘ ਧਰਮਹੇੜੀ, ਸੁਖਦੇਵ ਸਿੰਘ ਔਲਖ, ਅਮਰੀਕ ਕੰਬੋਜ ਬੀਬੀਪੁਰ, ਹਰਵਿੰਦਰ ਸਿੰਘ ਨੰਬਰਦਾਰ, ਪਰਮਿੰਦਰ ਸਿੰਘ ਰਾਮਨਗਰ, ਜੈਪਾਲ ਸਿੰਘ ਰੰਧਾਵਾ, ਗੁਰਦੀਪ ਸਿੰਘ ਜੱਸਾ ਗੁੱਜਰਾਂ, ਮੋਹਨ ਸਿੰਘ ਤੇ ਭੁਪਿੰਦਰ ਸਿੰਘ ਸਰਪੰਚ ਕਮਾਲਪੁਰ ਆਦਿ ਹਾਜ਼ਰ ਸਨ।