19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅੰਤਰਰਾਸ਼ਟਰੀ ਸੈਮੀਨਾਰ ’ਚ ਡਾ. ਤੇਜਿੰਦਰ ਪਾਲ ਸਿੰਘ ਨੇ ਭੱਟ ਵਹੀਆਂ ਦੀ ਇਤਿਹਾਸਕ ਮਹੱਤਤਾ ਉਭਾਰੀ

ਦੇਵੀਗੜ੍ਹ, 19 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ ਸ਼ਿਮਲਾ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ ‘ਭਾਰਤੀ ਭੂ-ਸੱਭਿਆਚਾਰਕ ਪਰਿਪੇਖ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿਸ਼ਟੀ’ ਦੌਰਾਨ ਯੂਨੀਵਰਸਿਟੀ ਕਾਲਜ ਮੀਰਾਂਪੁਰ, ਦੇਵੀਗੜ੍ਹ ਦੇ ਸਹਾਇਕ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਆਨਲਾਈਨ ਰੂਪ ਵਿਚ ਆਪਣਾ ਖੋਜ-ਪਰਚਾ ਪੇਸ਼ ਕਰਦਿਆਂ ਭੱਟ ਵਹੀਆਂ ਦੀ ਸਿੱਖ ਇਤਿਹਾਸ ਦੇ ਮਹੱਤਵਪੂਰਨ ਸਰੋਤ ਵਜੋਂ ਵਿਸ਼ੇਸ਼ਤਾ ਨੂੰ ਉਜਾਗਰ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਦੇਵੀਗੜ੍ਹ, 19 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ ਸ਼ਿਮਲਾ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ ‘ਭਾਰਤੀ ਭੂ-ਸੱਭਿਆਚਾਰਕ ਪਰਿਪੇਖ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿਸ਼ਟੀ’ ਦੌਰਾਨ ਯੂਨੀਵਰਸਿਟੀ ਕਾਲਜ ਮੀਰਾਂਪੁਰ, ਦੇਵੀਗੜ੍ਹ ਦੇ ਸਹਾਇਕ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਆਨਲਾਈਨ ਰੂਪ ਵਿਚ ਆਪਣਾ ਖੋਜ-ਪਰਚਾ ਪੇਸ਼ ਕਰਦਿਆਂ ਭੱਟ ਵਹੀਆਂ ਦੀ ਸਿੱਖ ਇਤਿਹਾਸ ਦੇ ਮਹੱਤਵਪੂਰਨ ਸਰੋਤ ਵਜੋਂ ਵਿਸ਼ੇਸ਼ਤਾ ਨੂੰ ਉਜਾਗਰ ਕੀਤਾ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਭੱਟ ਵਹੀਆਂ ਸਿੱਖ ਇਤਿਹਾਸ ਦੇ ਅਧਿਐਨ ਲਈ ਬੇਹੱਦ ਵਡਮੁੱਲਾ ਅਤੇ ਮਹੱਤਵਪੂਰਨ ਸਰੋਤ ਹਨ। ਇਨ੍ਹਾਂ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਤਕ ਦੇ ਸਮੇਂ ਨਾਲ ਸੰਬੰਧਤ ਅਨੇਕਾਂ ਕੀਮਤੀ ਇਤਿਹਾਸਕ ਵੇਰਵੇ ਮਿਲਦੇ ਹਨ, ਜੋ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਘਟਨਾਵਾਂ ਨੂੰ ਸਮਝਣ ਵਿਚ ਸਹਾਇਕ ਹਨ। ਡਾ. ਤੇਜਿੰਦਰ ਪਾਲ ਸਿੰਘ ਨੇ ਆਪਣੇ ਪਰਚੇ ਵਿਚ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਭੱਟ ਵਹੀਆਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮਕਾਲੀ ਸਿੱਖਾਂ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਦਰਜ ਹੈ। ਅਜਿਹਾ ਕਾਰਜ ਸਿੱਖ ਇਤਿਹਾਸ ਦੇ ਖੋਜ-ਕਾਰਜ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਇਤਿਹਾਸਕ ਸ਼ਖ਼ਸੀਅਤਾਂ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਵਧੇਰੇ ਡੂੰਘਾਈ ਨਾਲ ਸਮਝਣ ਵਿਚ ਸਹਾਈ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਭਟ ਵਹੀਆਂ ਦਾ ਗੰਭੀਰ ਅਤੇ ਵਿਗਿਆਨਕ ਅਧਿਐਨ ਸਿੱਖ ਇਤਿਹਾਸ ਦੇ ਅਨੇਕਾਂ ਪੱਖਾਂ ਨੂੰ ਹੋਰ ਪ੍ਰਮਾਣਿਕਤਾ ਅਤੇ ਵਿਸਥਾਰ ਨਾਲ ਸਮਝਣ ਦੇ ਨਵੇਂ ਰਾਹ ਖੋਲ੍ਹ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਇਕ ਇਮਾਨਦਾਰ ਤੇ ਬੇਦਾਗ ਆਗੂ- ਗੁਰਤੇਜ ਸਿੰਘ ਕਰਹਾਲੀ ਆਮ ਆਦਮੀ ਪਾਰਟੀ ਦੇ ਯੂਥ ਆਗੂ ਨੇ ਸਾਬਕਾ ਮੰਤ... ਅਗਲੀ ਖ਼ਬਰ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਨਾਜਾਇਜ਼ ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
Ad Position 24