21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰੇ ਮੌਕੇ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਪੁਤਲੇ ਫੂਕੇ

ਪਟਿਆਲਾ, 20 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਵਲੋਂ ਦੁਸਹਿਰੇ ਮੌਕੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਪੁਤਲੇ ਫੂਕੇ ਗਏ। ਪੁਕਟਾ ਦੇ ਮੀਡੀਆ ਸਲਾਹਕਾਰ ਡਾ.

Ad Position 21
No active advertisement
ਅਜੀਤ ਡੈਸਕ 21-10-2026
ਪਟਿਆਲਾ, 20 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਵਲੋਂ ਦੁਸਹਿਰੇ ਮੌਕੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਪੁਤਲੇ ਫੂਕੇ ਗਏ। ਪੁਕਟਾ ਦੇ ਮੀਡੀਆ ਸਲਾਹਕਾਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ 22 ਅਕਤੂਬਰ ਨੂੰ ਹੋਣ ਵਾਲੀ ਸਿੰਡੀਕੇਟ ਦੀ ਮੀਟਿੰਗ ਦੇ ਮੱਦੇਨਜ਼ਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੰਟਰੈਕਟ ਅਧਿਆਪਕ ਲੰਮੇ ਸਮੇਂ ਤੋਂ ਯੂਜੀਸੀ ਦੇ ਨਿਯਮਾਂ ਅਨੁਸਾਰ ਤਨਖ਼ਾਹ ਸਕੇਲ, ਬਕਾਏ ਅਤੇ ਹੋਰ ਸੇਵਾ ਲਾਭ ਲਾਗੂ ਕਰਨ ਦੀ ਮੰਗ ਕਰ ਰਹੇ ਹਨ ਪਰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਇਨ੍ਹਾਂ ਮੰਗਾਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾ ਰਿਹਾ। ਪੁਕਟਾ ਦੇ ਸਾਬਕਾ ਪ੍ਰਧਾਨ ਡਾ. ਦਰਬੀਰ ਸਿੰਘ ਨੇ ਕਿਹਾ ਕਿ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਵਾਰ-ਵਾਰ ਟਾਲਣ ਦੀ ਬਜਾਏ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਿੰਡੀਕੇਟ ਦੀ ਮੀਟਿੰਗ ਵਿਚ ਇਨ੍ਹਾਂ ਦਾ ਠੋਸ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੇ ਹੱਕਾਂ ਸੰਬੰਧੀ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪੁਕਟਾ ਦੇ ਕਾਨੂੰਨੀ ਸਲਾਹਕਾਰ ਪ੍ਰੋ. ਸੁਰਿੰਦਰ ਸਿੰਘ ਨੇ ਕਿਹਾ ਕਿ ਯੂ.ਜੀ.ਸੀ. ਦੇ ਲਾਗੂ ਨਿਯਮਾਂ ਅਤੇ ਸੰਬੰਧਿਤ ਕਾਨੂੰਨੀ ਵਿਵਸਥਾਵਾਂ ਦੇ ਅਨੁਸਾਰ ਅਧਿਆਪਕਾਂ ਦੇ ਹੱਕਾਂ ਬਾਰੇ ਸਪਸ਼ਟ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ’ਚ ਕਰਵਾਏ ਪ੍ਰੋਗਰਾਮਾਂ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਮੋਬਾਈਲ ਬਰਾਮਦ ਕੈਦੀ ਤੇ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ
Ad Position 24