21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਚੇਅਰਮੈਨ ਮਹਿਤਾ ਨੇ ਜਾਣਿਆ ਜ਼ਖ਼ਮੀਆਂ ਦਾ ਹਾਲ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੌੜ)- ਸੰਗਰੂਰ ਜ਼ਿਲ੍ਹੇ ਵਿਚ ਜਾਖਲ-ਲਹਿਰਾ ਰੋਡ ‘ਤੇ ਪਿੰਡ ਅਲੀਸ਼ੇਰ ਨੇੜੇ ਵੀਬੀ-ਜੀ ਰਾਮ ਜੀ (ਮਨਰੇਗਾ) ਮਜ਼ਦੂਰਾਂ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚੇ। ਜ਼ਿਕਰਯੋਗ ਹੈ ਕਿ ਜਾਖਲ-ਲਹਿਰਾ ਰੋਡ ‘ਤੇ ਕੰਮ ਦੌਰਾਨ ਇਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਮੌਜੂਦ ਮਜ਼ਦੂਰਾਂ ਦੇ ਸਮੂਹ ਨੂੰ ਦਰੜ ਦਿੱਤਾ ਸੀ।

Ad Position 21
No active advertisement
ਅਜੀਤ ਡੈਸਕ 21-10-2026
ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੌੜ)- ਸੰਗਰੂਰ ਜ਼ਿਲ੍ਹੇ ਵਿਚ ਜਾਖਲ-ਲਹਿਰਾ ਰੋਡ ‘ਤੇ ਪਿੰਡ ਅਲੀਸ਼ੇਰ ਨੇੜੇ ਵੀਬੀ-ਜੀ ਰਾਮ ਜੀ (ਮਨਰੇਗਾ) ਮਜ਼ਦੂਰਾਂ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚੇ। ਜ਼ਿਕਰਯੋਗ ਹੈ ਕਿ ਜਾਖਲ-ਲਹਿਰਾ ਰੋਡ ‘ਤੇ ਕੰਮ ਦੌਰਾਨ ਇਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਮੌਜੂਦ ਮਜ਼ਦੂਰਾਂ ਦੇ ਸਮੂਹ ਨੂੰ ਦਰੜ ਦਿੱਤਾ ਸੀ। ਇਸ ਦਰਦਨਾਕ ਹਾਦਸੇ ਵਿਚ 8 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਕਈ ਮਜ਼ਦੂਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਹਸਪਤਾਲ ਦਾ ਦੌਰਾ ਕਰਦਿਆਂ ਚੇਅਰਮੈਨ ਤੇਜਿੰਦਰ ਮਹਿਤਾ ਨੇ ਦਾਖ਼ਲ ਜ਼ਖ਼ਮੀਆਂ ਦੀ ਸਿਹਤ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਇਲਾਜ ਬਾਰੇ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰਾਂ ਦੀ ਟੀਮ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦੇ ਦੇਖਭਾਲ ਅਤੇ ਇਲਾਜ ਵਿਚ ਕਿਸੇ ਵੀ ਪ੍ਰਕਾਰ ਦੀ ਢਿੱਲ ਜਾਂ ਕਮੀ ਨਾ ਛੱਡੀ ਜਾਵੇ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੀ ਹੈ। ਇਸ ਮੌਕੇ ’ਤੇ ਉਨ੍ਹਾਂ ਦੇ ਵੈਰਾਗੀ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਜਗਦੀਸ਼ ਸਿੰਘ ਬਾਵਾ, ਜ਼ਿਲ੍ਹਾ ਟਰੇਡ ਕਮਿਸ਼ਨ ਦੇ ਮੈਂਬਰ ਨਿਰਮਲ ਝਨੇੜੀ, ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸਿੰਗਲਾ, ਮਨਜੀਤ ਢਿਲੋਂ, ਰਾਹੁਲ ਸੇਠੀ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ- ਚੱਠਾ, ਖੱਟੜਾ ਅਗਲੀ ਖ਼ਬਰ ਲੌਟ ਵਿਖੇ ਸ੍ਰੀ ਰਮਾਇਣ ਦੇ ਪਾਠ ਆਰੰਭ ਕਰਵਾਏ
Ad Position 24