21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਿੰਡ ’ਚ ਵਿਕਾਸ ਕਾਰਜ ਨਾ ਹੋਣ ਕਾਰਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਆਗੂ ਗੁਰਜੰਟ ਸਿੰਘ ਨੇ ਦਿੱਤਾ ਅਸਤੀਫ਼ਾ

ਡਕਾਲਾ, 20 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਬਲਬੇੜਾ ਸਰਕਲ ਅਧੀਨ ਆਉਂਦੇ ਪਿੰਡ ਨਾਨਣਸੂੰ ਵਿਚ ਵਿਕਾਸ ਕਾਰਜ ਨਾ ਹੋਣ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਨਾਰਾਜ਼ਗੀ ਸਾਹਮਣੇ ਆਈ ਹੈ। ਪਿੰਡ ਵਾਸੀ ਗੁਰਜੰਟ ਸਿੰਘ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਹੋ ਕੇ ਆਮ ਆਦਮੀ ਪਾਰਟੀ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 21-10-2026
ਡਕਾਲਾ, 20 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਬਲਬੇੜਾ ਸਰਕਲ ਅਧੀਨ ਆਉਂਦੇ ਪਿੰਡ ਨਾਨਣਸੂੰ ਵਿਚ ਵਿਕਾਸ ਕਾਰਜ ਨਾ ਹੋਣ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਨਾਰਾਜ਼ਗੀ ਸਾਹਮਣੇ ਆਈ ਹੈ। ਪਿੰਡ ਵਾਸੀ ਗੁਰਜੰਟ ਸਿੰਘ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਹੋ ਕੇ ਆਮ ਆਦਮੀ ਪਾਰਟੀ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੁਰਜੰਟ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਾਰ ਸਾਲ ਬੀਤ ਚੁੱਕੇ ਹਨ ਪਰ ਉਨ੍ਹਾਂ ਦੇ ਪਿੰਡ ਵਿਚ ਕੋਈ ਵਿਕਾਸ ਕਾਰਜ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿੰਡ ਜਾਫਰਪੁਰ ਤੋਂ ਹੁੰਦੀ ਹੋਈ ਪਿੰਡ ਨਾਨਣਸੂੰ ਵਿਚੋਂ ਲੰਘਣ ਵਾਲੀ ਸੜਕ ਕਰਹਾਲੀ ਸਾਹਿਬ ਨੂੰ ਜਾਂਦੀ ਹੈ। ਇਸ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਪਿੰਡ ਵਾਸੀ ਲੰਬੇ ਸਮੇਂ ਤੋਂ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਤੇ ਚੇਅਰਮੈਨ ਗੁਰਵਿੰਦਰ ਸਿੰਘ ਪਹਾੜੀਪੁਰ ਨੂੰ ਵੀ ਮਿਲ ਕੇ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਪਿੰਡ ਵਾਸੀਆਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਪੰਚਾਇਤ ਦਾ ਕੋਰਮ ਪੂਰਾ ਨਹੀਂ ਹੋ ਰਿਹਾ ਅਤੇ ਪਿੰਡ ਵਿਚ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਗੁਰਜੰਟ ਸਿੰਘ ਤੇ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਪੰਚਾਇਤ ਚੱਲ ਪਈ ਸੀ ਪਰ ਬਾਅਦ ਵਿਚ ਮੁੜ ਪੰਚਾਇਤ ਟੁੱਟ ਗਈ। ਇਸ ਕਾਰਨ ਪਿੰਡ ਅੰਦਰ ਵਿਕਾਸ ਕਾਰਜ ਨਹੀਂ ਹੋ ਸਕੇ। ਇਸ ਮੌਕੇ ਸੁਖਚੈਨ ਸਿੰਘ, ਕਰਮ ਗਰਗ, ਅਮਰਿਕ ਸਿੰਘ, ਤਰਸੇਮ ਗਿੱਲ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਹਨੀ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਣਾ-ਪਾਤੜਾਂ ਸੜਕ ’ਤੇ ਕਾਰ-ਟਰੱਕ ਦੀ ਟੱਕਰ ਵਿਚ ਪਤੀ-ਪਤਨੀ ਦੀ ਮੌਤ, ਪੁੱਤਰ-ਧੀ ਜ਼ਖ਼ਮੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ- ਚੱਠਾ, ਖੱਟੜਾ
Ad Position 24