ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
ਸਮਾਣਾ, 20 ਅਕਤੂਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਦੇ ਠੇਕਾ ਤੇ ਬਾਹਰੀ ਸਰੋਤਾਂ ’ਤੇ ਰੱਖੇ ਮੁਲਾਜ਼ਮਾਂ ਨੇ ਦੁਸਹਿਰੇ ਦੇ ਤਿਉਹਾਰ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਪਿੱਟ ਸਿਆਪਾ ਕੀਤਾ। ਮੁਲਾਜ਼ਮ ਆਗੂ ਹਾਕਮ ਸਿੰਘ ਧਨੇਠਾ, ਬਲਕਾਰ ਸਿੰਘ ਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ‘ਆਪ’ ਨੇ ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਠੇਕੇ ਅਤੇ ਬਾਹਰੀ ਸਰੋਤਾਂ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ‘ਆਪ’ ਸਰਕਾਰ ਆਪਣਾ ਕਾਰਜਕਾਲ ਪੂਰਾ ਕਰਨ ਵਾਲੀ ਹੈ ਪਰ ਵੱਖ-ਵੱਖ ਮਹਿਕਮਿਆਂ ਵਿਚ ਰੱਖੇ ਠੇਕਾ ਤੇ ਬਾਹਰੀ ਸਰੋਤਾਂ ਵਾਲੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਸਮਾਣਾ, 20 ਅਕਤੂਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਦੇ ਠੇਕਾ ਤੇ ਬਾਹਰੀ ਸਰੋਤਾਂ ’ਤੇ ਰੱਖੇ ਮੁਲਾਜ਼ਮਾਂ ਨੇ ਦੁਸਹਿਰੇ ਦੇ ਤਿਉਹਾਰ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਪਿੱਟ ਸਿਆਪਾ ਕੀਤਾ। ਮੁਲਾਜ਼ਮ ਆਗੂ ਹਾਕਮ ਸਿੰਘ ਧਨੇਠਾ, ਬਲਕਾਰ ਸਿੰਘ ਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ‘ਆਪ’ ਨੇ ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਠੇਕੇ ਅਤੇ ਬਾਹਰੀ ਸਰੋਤਾਂ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ‘ਆਪ’ ਸਰਕਾਰ ਆਪਣਾ ਕਾਰਜਕਾਲ ਪੂਰਾ ਕਰਨ ਵਾਲੀ ਹੈ ਪਰ ਵੱਖ-ਵੱਖ ਮਹਿਕਮਿਆਂ ਵਿਚ ਰੱਖੇ ਠੇਕਾ ਤੇ ਬਾਹਰੀ ਸਰੋਤਾਂ ਵਾਲੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਨਿਗੂਣੀ ਤਨਖ਼ਾਹ ਨਾਲ ਦੋ ਡੰਗ ਦੀ ਰੋਟੀ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਦਾ ਕੋਈ ਭਵਿੱਖ ਨਹੀਂ ਹੈ। ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕੀਤੀ ਹੈ। ਸਰਕਾਰ ਅਜਿਹੇ ਮੁਲਾਜ਼ਮਾਂ ਦਾ ਆਰਥਿਕ ਤੇ ਸਮਾਜਿਕ ਸ਼ੋਸ਼ਣ ਕਰ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਦਾ ਖ਼ਮਿਆਜ਼ਾ ‘ਆਪ’ ਨੂੰ ਆਉਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।