20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਿਜਲੀ ਮੁਲਾਜ਼ਮ 21 ਤੇ 22 ਅਕਤੂਬਰ ਸਮੂਹਿਕ ਛੁੱਟੀ ਲੈ ਕੇ ਸਰਕਾਰ ਦਾ ਕੰਮ ਠੱਪ ਕਰਨਗੇ ਪੈਨਸ਼ਨਰ ਤੇ ਕਾਮੇ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣਗੇ : ਮਨਜੀਤ ਸਿੰਘ ਚਾਹਲ

ਪਟਿਆਲਾ, 20 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੱਦੇ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਚ ਰੈਗੂਲਰ ਕੰਮ ਕਰਨ ਵਾਲੇ ਬਿਜਲੀ ਮੁਲਾਜ਼ਮ ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦੇ ਵਿਰੁੱਧ ਅਤੇ ਆਪਣੀਆਂ ਮੰਗਾ ਮਨਵਾਉਣ ਲਈ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਦਾ ਕੰਮ ਠੱਪ ਕਰਨਗੇ। ਬਿਜਲੀ ਮੁਲਾਜਮਾਂ ਦੀ ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਸੂਬਾਈ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਡੇ 4 ਸਾਲਾ ਵਿਚ ਮੁਲਾਜਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਲਾਗੂ ਨਹੀ ਕੀਤੇ।

Ad Position 21
No active advertisement
ਅਜੀਤ ਡੈਸਕ 21-10-2026
ਪਟਿਆਲਾ, 20 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੱਦੇ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਚ ਰੈਗੂਲਰ ਕੰਮ ਕਰਨ ਵਾਲੇ ਬਿਜਲੀ ਮੁਲਾਜ਼ਮ ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦੇ ਵਿਰੁੱਧ ਅਤੇ ਆਪਣੀਆਂ ਮੰਗਾ ਮਨਵਾਉਣ ਲਈ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਦਾ ਕੰਮ ਠੱਪ ਕਰਨਗੇ। ਬਿਜਲੀ ਮੁਲਾਜਮਾਂ ਦੀ ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਸੂਬਾਈ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਡੇ 4 ਸਾਲਾ ਵਿਚ ਮੁਲਾਜਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਲਾਗੂ ਨਹੀ ਕੀਤੇ। ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਕਿਸੇ ਵੀ ਵਰਗ ਨੂੰ ਧਰਨੇ ਮੁਜ਼ਾਹਰੇ ਨਹੀ ਕਰਨੇ ਪੈਣਗੇ। ਲੋਕਾਂ ਅਤੇ ਮੁਲਾਜ਼ਮਾਂ ਦੇ ਮਸਲੇ ਸਰਕਾਰ ਬਣਨ ’ਤੇ ਹੱਲ ਕੀਤੇ ਜਾਣਗੇ ਪਰ ਸਰਕਾਰ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ, ਕੱਚੇ ਕਾਮੇ ਪੱਕੇ ਕਰਨੇ, ਮੁਲਾਜ਼ਮਾਂ ਅਤੇ ਪੈਨਸ਼ਨਰ ਦਾ ਬਕਾਇਆ ਮਹਿੰਗਾਈ ਭੱਤਾ ਤੇ ਪਿਛਲੇ ਸਮੇਂ ਦਾ ਏਰੀਅਰ, 15.7.15 ਦੇ ਪੱਤਰ ਦੀ ਵਾਪਸੀ, 2020 ਤੋਂ ਬਾਅਦ ਭਰਤੀ ਵਾਲੇ ਮੁਲਾਜ਼ਮਾਂ ਨੂੰ ਪੰਜਾਬ ਦੇ ਸਕੇਲ ਦੇਣੇ ਆਦਿ ਮੰਗਾਂ ’ਤੇ ਕੋਈ ਉਤਸ਼ਾਹ ਜਨਕ ਹੁੰਗਾਰਾ ਨਹੀਂ ਭਰਿਆ ਸਗੋਂ ਮੁਲਾਜ਼ਮ ਜਥੇਬੰਦੀਆਂ ਨੂੰ ਮੀਟਿੰਗ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਪੰਜਾਬ ਵਿਚ ਸਰਕਾਰ ਤੋਂ ਕਿਸਾਨਾਂ ਅਤੇ ਮੁਲਾਜਮਾਂ ਦੇ ਮਸਲੇ ਹੱਲ ਕਰਨ ਵਿਚ ਕੋਈ ਦਿਲਚਸਪੀ ਨਹੀਂ, ਜਿਸ ਕਾਰਨ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵਿਰੁੱਧ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਸੰਘਰਸ਼ ਨੂੰ ਲਾਮਬੰਦ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਜਿੱਤਸਰ ਫਤਿਹਪੁਰ ਤੋਂ ਨਗਰ ਕੀਰਤਨ ਅੱਜ ਚਾਲੇ ਪਾਏਗਾ ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Ad Position 24