ਮੋਟਰਸਾਈਕਲ ਤੇ ਈ-ਰਿਕਸ਼ਾ ਦੀ ਟੱਕਰ ’ਚ ਇਕ ਦੀ ਮੌਤ
ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)- ਸਥਾਨਕ ਰੇਲਵੇ ਸਟੇਸ਼ਨ ਲਾਗੇ ਇਕ ਮੋਟਰਸਾਈਕਲ ਤੇ ਈ-ਰਿਕਸ਼ਾ ਵਿਚਕਾਰ ਹਾਦਸਾ ਵਾਪਰ ਗਿਆ। ਇਸ ਦੁਰਘਟਨਾ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।
ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)- ਸਥਾਨਕ ਰੇਲਵੇ ਸਟੇਸ਼ਨ ਲਾਗੇ ਇਕ ਮੋਟਰਸਾਈਕਲ ਤੇ ਈ-ਰਿਕਸ਼ਾ ਵਿਚਕਾਰ ਹਾਦਸਾ ਵਾਪਰ ਗਿਆ। ਇਸ ਦੁਰਘਟਨਾ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕ ਦੀ ਪਹਿਚਾਣ ਸ਼ਿੰਦਾ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਉਕਤ ਸ਼ਿਕਾਇਤ ਕੈਪਟਨ ਸਿੰਘ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਉਸ ਦਾ ਭਰਾ ਸ਼ਿੰਦਾ ਮੋਟਰਸਾਈਕਲ ’ਤੇ ਰੇਲਵੇ ਸਟੇਸ਼ਨ ਲਾਗੇ ਜਾ ਰਿਹਾ ਸੀ ਇਸ ਦੌਰਾਨ ਇਕ ਈ-ਰਿਕਸ਼ਾ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਸ ਦੇ ਭਰਾ ਦੀ ਮੌਤ ਹੋ ਗਈ, ਜਿਸ ਆਧਾਰ ’ਤੇ ਪੁਲਿਸ ਨੇ ਈ-ਰਿਕਸ਼ਾ ਚਾਲਕ ਕਰਨਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।