ਜਬਰ ਜਨਾਹ ਦੇ ਕੇਸ ’ਚ ਇਕ ਖ਼ਿਲਾਫ਼ ਕੇਸ ਦਰਜ
ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੀ ਰਹਿਣ ਵਾਲੀ ਲੜਕੀ ਨੇ ਇਕ ਵਿਅਕਤੀ ’ਤੇ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਹੈ, ਜਿਸ ਤਹਿਤ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਸ਼ਿਕਾਇਤ ਪੀੜਤਾਂ ਨੇ ਦੱਸਿਆ ਕਿ ਉਸ ਦੀ ਇਕ ਵਿਅਕਤੀ ਨਾਲ ਸੋਸ਼ਲ ਮੀਡੀਆ ’ਤੇ ਦੋਸਤੀ ਹੋ ਗਈ ਸੀ, ਉਹ ਉਸ ਨੂੰ ਵਾਰ-ਵਾਰ ਮਿਲਣ ਲਈ ਕਹਿੰਦਾ ਰਹਿੰਦਾ ਸੀ ਤੇ ਬਾਅਦ ’ਚ ਮੁਲਜ਼ਮ ਨੇ ਉਸ ਨੂੰ ਗੱਲਬਾਤ ਕਰਨ ਲਈ ਬੁਲਾਇਆ ਤੇ ਬਾਅਦ ’ਚ ਉਸ ਨੂੰ ਕਾਰ ’ਚ ਬਿਠਾ ਕੇ ਰਾਜਪੁਰਾ ਰੋਡ ਵਲ ਲੈ ਗਿਆ।
ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੀ ਰਹਿਣ ਵਾਲੀ ਲੜਕੀ ਨੇ ਇਕ ਵਿਅਕਤੀ ’ਤੇ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਹੈ, ਜਿਸ ਤਹਿਤ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਸ਼ਿਕਾਇਤ ਪੀੜਤਾਂ ਨੇ ਦੱਸਿਆ ਕਿ ਉਸ ਦੀ ਇਕ ਵਿਅਕਤੀ ਨਾਲ ਸੋਸ਼ਲ ਮੀਡੀਆ ’ਤੇ ਦੋਸਤੀ ਹੋ ਗਈ ਸੀ, ਉਹ ਉਸ ਨੂੰ ਵਾਰ-ਵਾਰ ਮਿਲਣ ਲਈ ਕਹਿੰਦਾ ਰਹਿੰਦਾ ਸੀ ਤੇ ਬਾਅਦ ’ਚ ਮੁਲਜ਼ਮ ਨੇ ਉਸ ਨੂੰ ਗੱਲਬਾਤ ਕਰਨ ਲਈ ਬੁਲਾਇਆ ਤੇ ਬਾਅਦ ’ਚ ਉਸ ਨੂੰ ਕਾਰ ’ਚ ਬਿਠਾ ਕੇ ਰਾਜਪੁਰਾ ਰੋਡ ਵਲ ਲੈ ਗਿਆ। ਉਹ ਉਸ ਨੂੰ ਡਰਾ ਕੇ ਹੋਟਲ ’ਚ ਲੈ ਗਿਆ ਤੇ ਜਿੱਥੇ ਉਸ ਨੇ ਪਹਿਲਾਂ ਹੀ ਬੁਕਿੰਗ ਕੀਤੀ ਗਈ ਸੀ। ਉਸ ਨੇ ਕਮਰੇ ’ਚ ਲਿਜਾ ਕੇ ਧੱਕੇ ਨਾਲ ਉਸ ਨਾਲ ਜਬਰ ਜਨਾਹ ਕੀਤਾ ਅਤੇ ਬਾਅਦ ’ਚ ਉਸ ਨੇ ਇਸ ਮਾਮਲੇ ਸੰਬੰਧੀ ਆਪਣੇ ਮਾਪਿਆਂ ਨੂੰ ਲੋਕੇਸ਼ਨ ਭੇਜ ਕੇ ਮੌਕੇ ’ਤੇ ਹੋਟਲ ’ਚ ਬੁਲਾਇਆ। ਇਸ ਮਾਮਲੇ ਦੀ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।