ਸਰਕਾਰੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ
ਸਮਾਣਾ, 21 ਅਕਤੂਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਦੇ ਮੁਲਾਜ਼ਮ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 21 ਅਤੇ 22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ। ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੀਤੇ ਜਾ ਰਹੇ ਇਸ ਸੰਘਰਸ਼ ਨਾਲ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਸਮਾਣਾ, 21 ਅਕਤੂਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਦੇ ਮੁਲਾਜ਼ਮ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 21 ਅਤੇ 22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ। ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੀਤੇ ਜਾ ਰਹੇ ਇਸ ਸੰਘਰਸ਼ ਨਾਲ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਮੁਲਾਜ਼ਮ ਜਥੇਬੰਦੀਆਂ ਦੀਆਂ ਪ੍ਰਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ (ਡੀ. ਏ.) ਦੇ 18 ਫ਼ੀਸਦੀ ਬਕਾਏ ਜਾਰੀ ਕਰਨਾ, ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਸਾਰੇ ਮੁਲਾਜ਼ਮਾਂ ਨੂੰ ਦੇਣਾ ਅਤੇ ਤਨਖ਼ਾਹਾਂ ਦੀਆਂ ਕਮੀਆਂ ਦੂਰ ਕਰਨਾ ਸ਼ਾਮਲ ਹੈ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਵਾਰ-ਵਾਰ ਮੀਟਿੰਗਾਂ ਅਤੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਮੰਗਾਂ ਦਾ ਠੋਸ ਹੱਲ ਨਾ ਨਿਕਲਣ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮ ਆਗੂਆਂ ਨੂੰ ਬਰਫੀ਼ ਖੁਆ ਕੇ ਧੋਖਾ ਕੀਤਾ ਹੈ।