22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਕਾਲ ਅਕੈਡਮੀ ਸਿਓਣਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਜਲੰਧਰ, 21 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 22-10-2026
ਜਲੰਧਰ, 21 ਅਕਤੂਬਰ (ਅ. ਬ.)- ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਸਿਓਣਾ ਵਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਸਮਾਜ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਤੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਨੌਵੀਂ ਤੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਨਸ਼ਿਆਂ ਵਿਰੁੱਧ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਰੈਲੀ ਨੂੰ ਥਾਣਾ ਘੱਗਾ ਤੇ ਥਾਣਾ ਬਾਦਸ਼ਾਹਪੁਰ ਦੇ ਐੱਸ. ਐੱਚ. ਓ. ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪਿੰਡ ਕਲਵਾਣੂ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਵੀ ਰੈਲੀ ਵਿਚ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਦੱਸਿਆ ਕਿ ਨਸ਼ੇ ਨਾ ਸਿਰਫ਼ ਮਨੁੱਖ ਦੀ ਸਿਹਤ ਨੂੰ ਬਰਬਾਦ ਕਰਦੇ ਹਨ, ਸਗੋਂ ਪਰਿਵਾਰਾਂ ਦੀ ਖੁਸ਼ਹਾਲੀ ਅਤੇ ਸਮਾਜ ਦੀ ਤਰੱਕੀ ਨੂੰ ਵੀ ਖੋਖਲਾ ਕਰ ਦਿੰਦੇ ਹਨ। ਉਨ੍ਹਾਂ ਨੇ ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਪੜ੍ਹਾਈ, ਖੇਡਾਂ ਅਤੇ ਹੋਰ ਉਸਾਰੂ ਕੰਮਾਂ ਵਿੱਚ ਲਗਾਉਣ ਦੀ ਅਪੀਲ ਕੀਤੀ। ਅਕਾਲ ਅਕੈਡਮੀ ਸਿਓਣਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਵੀ ਵਚਨਬੱਧ ਹੈ, ਤੇ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਇਸੇ ਸੋਚ ਦਾ ਹਿੱਸਾ ਹਨ।
Ad Position 22
No active advertisement
ਪਿਛਲੀ ਖ਼ਬਰ ਮਰਨ ਵਰਤ ’ਤੇ ਬੈਠੇ ਮ੍ਰਿਤਕ ਆਸ਼ਰਿਤਾਂ ਦੇ ਪਰਿਵਾਰਾਂ ਦੀ ਨਹੀਂ ਹੋਈ ਕੋਈ ਸੁਣਵਾਈ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ
Ad Position 24