ਨਵਰਾਤਿਆਂ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਮਾਤਾ ਰਾਣੀ ਦੇ ਚਰਨਾਂ ’ਚ ਲਗਾਈ ਹਾਜ਼ਰੀ
ਡਕਾਲਾ, 21 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕਰਹਾਲੀ ਵਿਖੇ ਨਵਰਾਤਿਆਂ ਦੇ ਪਵਿੱਤਰ ਮੌਕੇ ’ਤੇ ਮਾਤਾ ਰਾਣੀ ਦੇ ਭਗਤਾਂ ਵਲੋਂ ਵਿਸ਼ਾਲ ਜਾਗਰਣ ਕਰਵਾਇਆ ਗਿਆ। ਇਸ ਮੌਕੇ ਹਲਕਾ ਸਮਾਣਾ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਡਕਾਲਾ, 21 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕਰਹਾਲੀ ਵਿਖੇ ਨਵਰਾਤਿਆਂ ਦੇ ਪਵਿੱਤਰ ਮੌਕੇ ’ਤੇ ਮਾਤਾ ਰਾਣੀ ਦੇ ਭਗਤਾਂ ਵਲੋਂ ਵਿਸ਼ਾਲ ਜਾਗਰਣ ਕਰਵਾਇਆ ਗਿਆ। ਇਸ ਮੌਕੇ ਹਲਕਾ ਸਮਾਣਾ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਮਾਤਾ ਰਾਣੀ ਅੱਗੇ ਸਮੂਹ ਸੰਗਤ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਸਭਿਆਚਾਰਕ ਵਿਰਾਸਤ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਸਮਾਗਮਾਂ ਨਾਲ ਲੋਕਾਂ ਵਿਚ ਸ਼ਰਧਾ, ਸੇਵਾ ਤੇ ਮਿਲਵਰਤਣ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਇਸ ਮੌਕੇ ਅਵਤਾਰ ਸਿੰਘ ਸਰਪੰਚ, ਗੁਰਤੇਜ ਸਿੰਘ ਘੁੰਮਣ, ਬੱਬੀ ਨੰਬਰਦਾਰ, ਬੀਰਬਲ ਸ਼ਰਮਾ, ਸ਼ੇਰੂ ਰਾਮ, ਮਲਕੀਤ ਸਿੰਘ, ਦੀਪਕ ਸ਼ਰਮਾ, ਸੰਜੀਵ ਕੁਮਾਰ, ਸੱਤਪਾਲ ਸ਼ਰਮਾ, ਅਮਨਿੰਦਰ ਸਿੰਘ, ਸਰਬਜੀਤ ਸਿੰਘ ਤੇ ਸਮੂਹ ਮੰਦਰ ਕਮੇਟੀ ਦੇ ਮੈਂਬਰ ਹਾਜ਼ਰ ਸਨ।