ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ‘ਆਪ’ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ- ਗੁਰਤੇਜ ਸਿੰਘ ਕੌਲ
ਨਾਭਾ, 21 ਅਕਤੂਬਰ (ਵਰਿੰਦਰ ਵਰਮਾ)- ਸੂਬਾ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ, ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਗੁਰਤੇਜ ਸਿੰਘ ਕੌਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਨਾਭਾ, 21 ਅਕਤੂਬਰ (ਵਰਿੰਦਰ ਵਰਮਾ)- ਸੂਬਾ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ, ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਗੁਰਤੇਜ ਸਿੰਘ ਕੌਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾ ਨਸ਼ੇ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨਾਲੋਂ ਕਾਂਗਰਸ ਵੇਲੇ ਦੁੱਗਣਾ ਹੋਇਆ ਅਤੇ ਹੁਣ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਤਾਂ ਨਸ਼ਾ ਹੱਦਾਂ ਪਾਰ ਕਰ ਚੁੱਕਿਆ ਹੈ ਇਸ ਸਰਕਾਰ ਵਲੋਂ ਨਸ਼ਾ ਹੋਮ ਡਿਲੀਵਰੀ ਵੀ ਕੀਤਾ ਜਾ ਰਿਹਾ ਹੈ। ਗੁਰਤੇਜ ਸਿੰਘ ਕੌਲ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਵਰਗ ਨਸ਼ੇ ਦੀ ਲਪੇਟ ’ਚ ਆ ਚੁੱਕਿਆ ਹੈ ਤੇ ਸਰਕਾਰ ਆਪਣੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਢੰਡੋਰਾ ਪਿੱਟ ਰਹੀ ਹੈ ਤੇ ਨਸ਼ਿਆਂ ਦੇ ਖਾਤਮੇ ਨੂੰ ਲੈਕੇ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ। ਉਨ੍ਹਾਂ ਹਵਾਲਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ’ਚੋਂ ਨਸ਼ਾ ਅਤੇ ਰਿਸ਼ਵਤ ਖੋਰੀ ਨੂੰ ਜੜ੍ਹ ਤੋਂ ਖਤਮ ਕਰ ਦਿੱਤਾ ਜਾਵੇਗਾ ਚਾਹੇ ਇਸ ਵਾਸਤੇ ਅਕਾਲੀ ਦਲ ਨੂੰ ਕੋਈ ਵੀ ਕਾਨੂੰਨ ਬਦਲਣਾ ਪਵੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਬਿਹਤਰ ਜ਼ਿੰਦਗੀ ਅਤੇ ਅਪਾਰ ਸਹੂਲਤਾਂ ਦੇਣ ਲਈ ਦਿਲੋਂ ਵਚਨਬੱਧ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਸਰਕਾਰ ਬਣਾਵੇਗੀ ਤੇ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ।