22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਪਟਿਆਲਾ ਦਿਹਾਤੀ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਜੋਗਿੰਦਰ ਸਿੰਘ ਪੰਛੀ ਨੂੰ ਜ਼ਿਲ੍ਹਾ ਪਟਿਆਲਾ ਦਾ ਜਨਰਲ ਕੌਂਸਲ ਮੈਂਬਰ, ਸੁਖਬੀਰ ਸਿੰਘ ਨੂੰ ਸਰਕਲ ਭਾਦਸੋਂ ਚੁੰਗੀ ਦਾ ਪ੍ਰਧਾਨ ਤੇ ਹਰਸ਼ਵਿੰਦਰ ਸਿੰਘ ਹਰਸ਼ੀ ਨੂੰ ਸਰਕਲ ਭਾਦਸੋਂ ਰੋਡ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਪਟਿਆਲਾ ਦਿਹਾਤੀ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਜੋਗਿੰਦਰ ਸਿੰਘ ਪੰਛੀ ਨੂੰ ਜ਼ਿਲ੍ਹਾ ਪਟਿਆਲਾ ਦਾ ਜਨਰਲ ਕੌਂਸਲ ਮੈਂਬਰ, ਸੁਖਬੀਰ ਸਿੰਘ ਨੂੰ ਸਰਕਲ ਭਾਦਸੋਂ ਚੁੰਗੀ ਦਾ ਪ੍ਰਧਾਨ ਤੇ ਹਰਸ਼ਵਿੰਦਰ ਸਿੰਘ ਹਰਸ਼ੀ ਨੂੰ ਸਰਕਲ ਭਾਦਸੋਂ ਰੋਡ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਆਗੂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਨਾਲ ਸੰਪਰਕ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਯੋਗਦਾਨ ਪਾਉਣਗੇ। ਇਸ ਮੌਕੇ ਜਥੇਦਾਰ ਹਰਬੰਸ ਸਿੰਘ ਲੰਗ, ਅਮਿਤ ਸਿੰਘ ਰਾਠੀ ਜ਼ਿਲ੍ਹਾ ਪ੍ਰਧਾਨ, ਪਟਿਆਲਾ ਸ਼ਹਿਰੀ, ਡਾ. ਮਨਪ੍ਰੀਤ ਸਿੰਘ ਚੱਢਾ ਜ਼ਿਲ੍ਹਾ ਪ੍ਰਧਾਨ, ਵਪਾਰ ਵਿੰਗ, ਪਟਿਆਲਾ, ਮਨਮਿੰਦਰ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ਬੀ.ਸੀ. ਵਿੰਗ, ਪਟਿਆਲਾ, ਕਿਰਪਾਲ ਸਿੰਘ ਪ੍ਰਧਾਨ, ਡੇਅਰੀ ਵਿੰਗ, ਪਰਮਜੀਤ ਸਿੰਘ ਪੰਮਾ ਸਾਬਕਾ ਐਮ.ਸੀ., ਮਾਨ ਸਿੰਘ ਸ਼ਮਲਾ, ਨਵਦੀਪ ਸਿੰਘ ਚੰਦੀ, ਜਗਜੀਤ ਸਿੰਘ ਬੱਬਰ, ਚਰਨਜੋਤ ਸਿੰਘ ਨੰਨ੍ਹਾ, ਜਗਜੀਤ ਸਿੰਘ ਮੱਤੀ, ਗੋਰਾ ਵਿਰਕ, ਰੋਹਿਨ ਸ਼ਰਮਾ, ਰਣਜੀਤ ਕੁਮਾਰ ਜੀਤੀ, ਸਨੀ ਹਰਿੰਦਰ ਨਗਰ, ਰਵਿੰਦਰ ਸਿੰਘ ਰਾਜੂ ਸਰਕਲ ਪ੍ਰਧਾਨ, ਬੀਬੀ ਜਸਪਾਲ ਕੌਰ ਬਾਰਨ ਹਲਕਾ ਪ੍ਰਧਾਨ, ਇਸਤਰੀ ਵਿੰਗ, ਪਟਿਆਲਾ ਦਿਹਾਤੀ, ਪਰਮਜੀਤ ਕੌਰ, ਕਾਂਤਾ ਰਾਣੀ ਸਰਕਲ ਪ੍ਰਧਾਨ, ਸੰਦੀਪ ਕੌਰ ਤੇ ਬੀਬੀ ਸੀਮਾ ਵੈਦ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿੱਕੀ ਘਨੌਰ ਵਲੋਂ ਹਲਕੇ ਦੇ ਆਮ ਆਦਮੀ ਕਲੀਨਿਕਾਂ ਤੇ ਪੀ .ਐੱਚ. ਸੀ. ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਮੀਨੂੰ ਭੁੱਟਾ ਦੀ ਅਗਵਾਈ ’ਚ ਲਾਇਨਜ਼ ਇੰਟਰਨੈਸ਼ਨਲ ਵਿਜ਼ਨ ਹਫਤਾ ਮਨਾਇਆ
Ad Position 24