23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਿੱਧੂ ਕਾਲੋਨੀ ’ਚ ‘ਆਪ’ ਦੇ ਆਗੂ ਤੇ ਵਰਕਰ ਪਰਿਵਾਰਾਂ ਸਮੇਤ ਕਾਂਗਰਸ ’ਚ ਸ਼ਾਮਿਲ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੀ ਸਿੱਧੂ ਕਾਲੋਨੀ, ਭਾਦਸੋਂ ਰੋਡ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਇਲਾਕੇ ਦੇ ਕਈ ਪ੍ਰਮੁੱਖ ਆਗੂ ਤੇ ਸਰਗਰਮ ਵਰਕਰ ‘ਆਪ’ ਨੂੰ ਅਲਵਿਦਾ ਆਖ ਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਮੋਹਿਤ ਮੋਹਿੰਦਰਾ ਨੇ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋਏ ਸਮੂਹ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ।

Ad Position 21
No active advertisement
ਅਜੀਤ ਡੈਸਕ 23-10-2026
ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੀ ਸਿੱਧੂ ਕਾਲੋਨੀ, ਭਾਦਸੋਂ ਰੋਡ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਇਲਾਕੇ ਦੇ ਕਈ ਪ੍ਰਮੁੱਖ ਆਗੂ ਤੇ ਸਰਗਰਮ ਵਰਕਰ ‘ਆਪ’ ਨੂੰ ਅਲਵਿਦਾ ਆਖ ਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਮੋਹਿਤ ਮੋਹਿੰਦਰਾ ਨੇ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋਏ ਸਮੂਹ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿਚ ਖ਼ੁਸ਼ਹਾਲ ਸਿੰਘ, ਨਵਜੋਤ ਪਾਂਡੇ, ਸੰਜੀਵ ਸ਼ਰਮਾ, ਮੋਹਿਤ ਸ਼ਰਮਾ, ਸੁਖਚੈਨ ਸਿੰਘ ਚੀਮਾ, ਮਨਿੰਦਰ ਸਿੰਘ ਅਤੇ ਜਸਵੀਰ ਸਿੰਘ ਸੇਠੀ ਆਪਣੇ ਸਮੁੱਚੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਆਮ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਲਾਰਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਵਧਦਾ ਝੁਕਾਅ ਅਤੇ ਭਰੋਸਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸੂਬੇ ਦੇ ਲੋਕ ਕਾਂਗਰਸ ਦੀਆਂ ਵਿਕਾਸਵਾਦੀ ਤੇ ਲੋਕ-ਪੱਖੀ ਨੀਤੀਆਂ ਨਾਲ ਜੁੜਨਾ ਚਾਹੁੰਦੇ ਹਨ। ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਅਤੇ ਮੋਹਿਤ ਮੋਹਿੰਦਰਾ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਆਏ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਨਰੇਸ਼ ਦੁੱਗਲ, ਬਲਾਕ ਤ੍ਰਿਪੜੀ ਦੇ ਪ੍ਰਧਾਨ ਹਰਵਿੰਦਰ ਸ਼ੁਕਲਾ, ਬਲਾਕ ਦਫ਼ਤਰ ਇੰਚਾਰਜ ਹੈਪੀ, ਮੰਡਲ ਪ੍ਰਧਾਨ ਲਵਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਕਾਂਗਰਸੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੀਚਾ ਨਿਰਧਾਰਿਤ ਹੋਣ ਕਾਰਨ ਕਈ ਮੰਡੀਆਂ ਦੇ ਆੜ੍ਹਤੀਆਂ ਨੇ ਝੋਨੇ ਦੀ ਖ਼ਰੀਦ ਕੀਤੀ ਬੰਦ- ਹਰਿੰਦਰਪਾਲ ਸਿੰਘ ਚੰਦੂਮਾਜਰਾ ਅਗਲੀ ਖ਼ਬਰ ਪ੍ਰਭਾਰੀ ਸਕੱਤਰ ਮੁਹੰਮਦ ਤਾਇਅਬ ਵਲੋਂ ਅਨਾਜ ਮੰਡੀ ਨਾਭਾ ਦਾ ਦੌਰਾ
Ad Position 24