23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਟੀਚਾ ਨਿਰਧਾਰਿਤ ਹੋਣ ਕਾਰਨ ਕਈ ਮੰਡੀਆਂ ਦੇ ਆੜ੍ਹਤੀਆਂ ਨੇ ਝੋਨੇ ਦੀ ਖ਼ਰੀਦ ਕੀਤੀ ਬੰਦ- ਹਰਿੰਦਰਪਾਲ ਸਿੰਘ ਚੰਦੂਮਾਜਰਾ

ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਦੁੱਧਨਸਾਧਾਂ ਮੰਡੀ ਦਾ ਦੌਰਾ ਕੀਤਾ, ਜਿੱਥੇ ਇਕ ਵੱਡਾ ਵਿਵਾਦ ਉਸ ਸਮੇਂ ਪੈਦਾ ਹੋ ਗਿਆ ਸੀ ਜਦੋਂ ਖ਼ਰੀਦ ਏਜੰਸੀਆਂ ਨੇ ਇਥੋਂ ਦੇ ਕੁੱਝ ਆੜ੍ਹਤੀਆਂ ਦੀ ਝੋਨੇ ਦੀ ਖ਼ਰੀਦ ਇਹ ਕਹਿ ਕੇ ਕਰਨੀ ਬੰਦ ਕਰ ਦਿੱਤੀ ਕਿ ਉਨ੍ਹਾਂ ਦਾ ਨਿਰਧਾਰਿਤ ਕੋਟੇ ਦਾ 80 ਫ਼ੀਸਦੀ ਹਿੱਸਾ ਪੂਰਾ ਹੋ ਚੁੱਕਾ ਹੈ। ਇਸ ਤੋਂ ਬਾਅਦ ਪਟਿਆਲਾ ਵਿਚ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਇਸ ਸੰਬੰਧੀ ਡੀ.

Ad Position 21
No active advertisement
ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਪ੍ਰਭਨੂਰ ਸਿੰਘ 23-10-2026
ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਦੁੱਧਨਸਾਧਾਂ ਮੰਡੀ ਦਾ ਦੌਰਾ ਕੀਤਾ, ਜਿੱਥੇ ਇਕ ਵੱਡਾ ਵਿਵਾਦ ਉਸ ਸਮੇਂ ਪੈਦਾ ਹੋ ਗਿਆ ਸੀ ਜਦੋਂ ਖ਼ਰੀਦ ਏਜੰਸੀਆਂ ਨੇ ਇਥੋਂ ਦੇ ਕੁੱਝ ਆੜ੍ਹਤੀਆਂ ਦੀ ਝੋਨੇ ਦੀ ਖ਼ਰੀਦ ਇਹ ਕਹਿ ਕੇ ਕਰਨੀ ਬੰਦ ਕਰ ਦਿੱਤੀ ਕਿ ਉਨ੍ਹਾਂ ਦਾ ਨਿਰਧਾਰਿਤ ਕੋਟੇ ਦਾ 80 ਫ਼ੀਸਦੀ ਹਿੱਸਾ ਪੂਰਾ ਹੋ ਚੁੱਕਾ ਹੈ। ਇਸ ਤੋਂ ਬਾਅਦ ਪਟਿਆਲਾ ਵਿਚ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਇਸ ਸੰਬੰਧੀ ਡੀ.ਐਫ.ਐਸ.ਸੀ. ਅਤੇ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਗੱਲ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਦਾ ਟੀਚਾ ਨਿਰਧਾਰਿਤ ਕਰਵਾ ਕੇ ਕੇਂਦਰ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਸਰਾਸਰ ਨਾਇਨਸਾਫੀ ਹੈ ਤੇ ਅਜਿਹਾ ਟੀਚਾ ਮਨਜ਼ੂਰ ਕਰਨ ਦਾ ਅਰਥ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਗੱਲ ਹੀ ਕੇਂਦਰ ਅੱਗੇ ਨਹੀਂ ਰੱਖੀ ਅਤੇ 180 ਲੱਖ ਮੀਟਰਿਕ ਟਨ ਨਾਲ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਝੋਨੇ ਦੀ ਖਰੀਦ ਵਿਚਕਾਰ ਰਹਿ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਪਿਛਲੇ 3 ਸਾਲਾਂ ਦੀ ਔਸਤ ਲਈ ਗਈ ਹੈ, ਉਸ ਵਿਚ ਪੰਜਾਬ ਵਿਚ ਵੱਡੇ ਪੱਧਰ ’ਤੇ ਝੋਨੇ ਦੀ ਫਸਲ ਹੜ੍ਹਾਂ ਦੀ ਮਾਰ ਹੇਠ ਆਈ । ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਝਾੜ ਵੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਤਰ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਧੱਕੇਸ਼ਾਹੀ ਕੀਤੀ ਤਾਂ ਉਹ ਕਿਸਾਨਾਂ, ਆਮ ਲੋਕਾਂ ਤੇ ਆੜ੍ਹਤੀਆਂ ਨੂੰ ਲੈ ਕੇ ਸੜਕਾਂ ’ਤੇ ਉਤਰਨਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਰੀਆਂ ਧਿਰਾਂ ਇਕਜੁੱਟ ਹੋਣ- ਭੱਟੀ ਅਗਲੀ ਖ਼ਬਰ ਸਿੱਧੂ ਕਾਲੋਨੀ ’ਚ ‘ਆਪ’ ਦੇ ਆਗੂ ਤੇ ਵਰਕਰ ਪਰਿਵਾਰਾਂ ਸਮੇਤ ਕਾਂਗਰਸ ’ਚ ਸ਼ਾਮਿਲ
Ad Position 24