22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਬੀ. ਏ.

Ad Position 21
No active advertisement
ਅਜੀਤ ਡੈਸਕ 23-10-2026
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਬੀ. ਏ. ਆਨਰਜ਼ ਪੋਲੀਟੀਕਲ ਸਾਇੰਸ ਦੇ 52 ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਜਿਸ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਵਿਖੇ ਚੱਲ ਰਹੇ ਵਿਸ਼ੇਸ਼ ਸੈਸ਼ਨ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਜਿੱਥੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਸਹਾਈ ਸਿੱਧ ਹੁੰਦੇ ਹਨ, ਉੱਥੇ ਨਾਲ ਹੀ ਉਨ੍ਹਾਂ ਨੂੰ ਦੇਸ਼ ਤੇ ਰਾਜ ਦੀ ਕਾਰਜ ਸ਼ੈਲੀ ਸਮਝਾਉਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਇਸ ਲਈ ਵਿਦਿਆਰਥੀਆਂ ਨੂੰ ਇਹ ਦੌਰਾ ਭਾਰਤੀ ਸੰਸਦ ਦੀ ਲੋਕਤੰਤਰੀ ਪ੍ਰਣਾਲੀ ਦੀ ਕਾਰਜ ਸ਼ੈਲੀ ਦੇ ਵਿਹਾਰਕ ਪੱਖ ਨੂੰ ਸਮਝਾਉਣ ਲਈ ਕਰਵਾਇਆ ਗਿਆ। ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਸਵੇਤਾ ਸਹਿਗਲ, ਪ੍ਰੋ. ਗੁਰਪ੍ਰੀਤ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ 24 ਅਕਤੂਬਰ ਨੂੰ ਮਾਨਸਾ ਪਹੁੰਚਣਗੇ ਕਿਸਾਨ ਆਗੂ ਰਾਕੇਸ਼ ਟਿਕੈਤ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਜਾਂਚ ਤੇ ਸੋਧ ਲਈ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ
Ad Position 24