24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੰਯੁਕਤ ਕਿਸਾਨ ਮੋਰਚਾ ਤੇ ਹੋਰ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਫੂਕਿਆ ਪੁਤਲਾ

ਰਾਜਪੁਰਾ, 23 ਅਕਤੂਬਰ (ਰਣਜੀਤ ਸਿੰਘ)- ਇੱਥੇ ਮਿੰਨੀ ਸਕੱਤਰੇਤ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਨੇ ਦੇਸ਼ ਵਿਚੋਂ ਉੱਠ ਰਹੀਆਂ ਜਨਤਕ ਅਵਾਜਾਂ ਦੇ ਮੱਦੇਨਜ਼ਰ ਅਤੇ ਮੁੱਖ ਚੋਣ ਕਮਿਸ਼ਨਰ ਦੀ ਕਾਰਜਪ੍ਰਨਾਲੀ ਖਿਲਾਫ਼ ਗੁੱਸਾ ਜ਼ਾਹਰ ਕੀਤਾ, ਆਗੂਆਂ ਨੇ ਮੰਗਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ਵਰ ਕੁਮਾਰ ਦਾ ਪੁਤਲਾ ਸਾੜਿਆ ਤੇ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਉਹ ਮੁੱਖ ਚੋਣ ਕਮਿਸ਼ਨਰ ਦਾ ਅਸਤੀਫ਼ਾ ਚਾਹੁੰਦੇ ਹਨ।

Ad Position 21
No active advertisement
ਅਜੀਤ ਡੈਸਕ 24-10-2026
ਰਾਜਪੁਰਾ, 23 ਅਕਤੂਬਰ (ਰਣਜੀਤ ਸਿੰਘ)- ਇੱਥੇ ਮਿੰਨੀ ਸਕੱਤਰੇਤ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਨੇ ਦੇਸ਼ ਵਿਚੋਂ ਉੱਠ ਰਹੀਆਂ ਜਨਤਕ ਅਵਾਜਾਂ ਦੇ ਮੱਦੇਨਜ਼ਰ ਅਤੇ ਮੁੱਖ ਚੋਣ ਕਮਿਸ਼ਨਰ ਦੀ ਕਾਰਜਪ੍ਰਨਾਲੀ ਖਿਲਾਫ਼ ਗੁੱਸਾ ਜ਼ਾਹਰ ਕੀਤਾ, ਆਗੂਆਂ ਨੇ ਮੰਗਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ਵਰ ਕੁਮਾਰ ਦਾ ਪੁਤਲਾ ਸਾੜਿਆ ਤੇ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਉਹ ਮੁੱਖ ਚੋਣ ਕਮਿਸ਼ਨਰ ਦਾ ਅਸਤੀਫ਼ਾ ਚਾਹੁੰਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਗੁਰਬਿੰਦਰ ਸਿੰਘ ਧੁੰਮਾਂ, ਮੁਲਾਜਮ ਆਗੂ ਰਜਿੰਦਰ ਸਿੰਘ ਅਤੇ ਪ੍ਰਧਾਨ ਧਰਮਪਾਲ ਸੀਲ ਨੇ ਦੱਸਿਆ ਕਿ ਦੇਸ਼ ਵਿਚ ਕਰੋੜਾਂ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਝਾਂ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਲੋਕਤੰਤਰੀ ਕਦਰਾਂ ਕੀਮਤਾਂ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਲ ਅਸਫਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਦਿਨ ਦਿਹਾੜੇ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਾਇਜ ਵੋਟਾਂ ਕੱਟਣੀਆਂ ਇਕ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਸ ਸਾਰੀ ਪ੍ਰਕਿਰਿਆ ਵਿਚ ਭਾਰਤੀ ਜਨਤਾ ਪਾਰਟੀ ਨੂੰ ਕਿਸੇ ਨਾ ਕਿਸੇ ਤਰ੍ਹਾਂ ਸਿਆਸੀ ਲਾਹਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਕੱਟੀਆਂ ਗਈਆਂ ਵੋਟਾਂ ਨੂੰ ਦੁਬਾਰਾ ਤੋਂ ਬਣਾਇਆ ਜਾਵੇ ਤਾ ਕਿ ਦੇਸ਼ ਵਿਚ ਲੋਕਤੰਤਰ ਦੀ ਬਹਾਲੀ ਹੋ ਸਕੇ। ਆਗੂਆਂ ਨੇ ਕਿਹਾ ਕਿ ਉਹ ਵਿਸ਼ੇ ’ਤੇ ਦੇਸ਼ ਵਿਚ ਚੱਲ ਰਹੇ ਵਿਦਿਆਰਥੀਆਂ ਅਤੇ ਹੋਰ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹਨ। ਇਸ ਮੌਕੇ ਹੋਰਨਾਂ ਸਮੇਤ ਉਜਾਗਰ ਸਿੰਘ, ਪਵਨ ਕੁਮਾਰ ਸੋਗਲਪੁਰ, ਗੁਲਜਾਰ ਸਿੰਘ, ਅਮਰਜੀਤ ਸਿੰਘ, ਤੇਜਿੰਦਰ ਸਿੰਘ, ਹਜੂਰਾ ਸਿੰਘ ਅਤੇ ਹੋਰ ਆਗੂ ਵੱਡੀ ਗਿਣਤੀ ਵਿਚ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਨੇ ਕਰ ਵਿਭਾਗ ਦੀਆਂ ਸਕੀਮਾਂ ਸੰਬੰਧੀ ਕਰਵਾਇਆ ਜਾਣੂੰ ਅਗਲੀ ਖ਼ਬਰ ਝੋਨੇ ਦੀ ਖਰੀਦ ਦੀਆਂ ਸ਼ਰਤਾਂ ਖ਼ਿਲਾਫ਼ ਆੜ੍ਹਤੀਆਂ ਤੇ ਕਿਸਾਨਾਂ ’ਚ ਰੋਸ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਘੇਰਿਆ
Ad Position 24