24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਟਿੱਪਰ-ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ

ਸਮਾਣਾ, 23 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਬਿਜਲੀ ਗਰਿੱਡ ਸਮਾਣਾ ਦੇ ਨਜ਼ਦੀਕ ਮਿੱਟੀ ਦੇ ਭਰੇ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਹਸਪਤਾਲ ਵਿਚ ਮਿ੍ਤਕ ਬਲਕਾਰ ਸਿੰਘ (40) ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ ਜੋ ਕਿ ਅਨਾਜ ਮੰਡੀ ਸਮਾਣਾ ਵਿਖੇ ਮੁਨੀਮੀ ਦਾ ਕੰਮ ਕਰਦਾ ਸੀ ਤੇ ਬੀਤੀ ਸ਼ਾਮ ਕੰਮ ਖ਼ਤਮ ਕਰਕੇ ਮੋਟਰਸਾਈਕਲ ’ਤੇ ਪਿੰਡ ਵਾਪਸ ਜਾ ਰਿਹਾ ਸੀ ਪਰ ਜਦੋਂ ਉਹ ਭਵਾਨੀਗੜ੍ਹ ਰੋਡ ’ਤੇ ਸਥਿਤ ਬਿਜਲੀ ਗਰਿੱਡ ਦੇ ਨੇੜੇ ਪਹੁੰਚਿਆ ਤਾਂ ਮਿੱਟੀ ਦੇ ਭਰੇ ਟਿੱਪਰ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਬਲਕਾਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ।

Ad Position 21
No active advertisement
ਅਜੀਤ ਡੈਸਕ 24-10-2026
ਸਮਾਣਾ, 23 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਬਿਜਲੀ ਗਰਿੱਡ ਸਮਾਣਾ ਦੇ ਨਜ਼ਦੀਕ ਮਿੱਟੀ ਦੇ ਭਰੇ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਹਸਪਤਾਲ ਵਿਚ ਮਿ੍ਤਕ ਬਲਕਾਰ ਸਿੰਘ (40) ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ ਜੋ ਕਿ ਅਨਾਜ ਮੰਡੀ ਸਮਾਣਾ ਵਿਖੇ ਮੁਨੀਮੀ ਦਾ ਕੰਮ ਕਰਦਾ ਸੀ ਤੇ ਬੀਤੀ ਸ਼ਾਮ ਕੰਮ ਖ਼ਤਮ ਕਰਕੇ ਮੋਟਰਸਾਈਕਲ ’ਤੇ ਪਿੰਡ ਵਾਪਸ ਜਾ ਰਿਹਾ ਸੀ ਪਰ ਜਦੋਂ ਉਹ ਭਵਾਨੀਗੜ੍ਹ ਰੋਡ ’ਤੇ ਸਥਿਤ ਬਿਜਲੀ ਗਰਿੱਡ ਦੇ ਨੇੜੇ ਪਹੁੰਚਿਆ ਤਾਂ ਮਿੱਟੀ ਦੇ ਭਰੇ ਟਿੱਪਰ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਬਲਕਾਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਸਿਟੀ ਥਾਣਾ ਦੇ ਪੁਲਿਸ ਅਧਿਕਾਰੀ ਏ.ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਹੈ ਪਰ ਦੇਰ ਸ਼ਾਮ ਤੱਕ ਮਿ੍ਤਕ ਦੇ ਪਰਿਵਾਰਕ ਮੈਂਬਰ ਬਿਆਨ ਦਰਜ ਕਰਵਾਉਣ ਨਹੀਂ ਆਏ।
Ad Position 22
No active advertisement
ਪਿਛਲੀ ਖ਼ਬਰ ਐੱਸ. ਆਰ. ਐੱਸ. ਵਿਦਿਆਪੀਠ ਪੰਜਾਬ ’ਚ ਨੰਬਰ-1 ਤੇ ਭਾਰਤ ’ਚੋਂ ਨੰਬਰ-4 ’ਤੇ ਰਿਹਾ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਲੈ ਜਾਣ ਵਾਲੇ ਖ਼ਿਲਾਫ਼ ਕੇਸ ਦਰਜ
Ad Position 24