23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐਸ. ਆਈ. ਆਰ. ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਧਰਨਾ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸੰਯੁਕਤ ਕਿਸਾਨ ਮੋਰਚੇ ਵਲੋਂ ਡੀ. ਸੀ.

Ad Position 21
No active advertisement
ਅਜੀਤ ਡੈਸਕ 24-10-2026
ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸੰਯੁਕਤ ਕਿਸਾਨ ਮੋਰਚੇ ਵਲੋਂ ਡੀ. ਸੀ. ਦਫ਼ਤਰ ਪਟਿਆਲਾ ਵਿਖੇ ਐਸ. ਆਈ. ਆਰ. ਵਿਰੁੱਧ ਸੰਕੇਤਕ ਰੋਸ ਧਰਨਾ ਦਿੱਤਾ ਗਿਆ। ਧਰਨੇ ਉਪਰੰਤ ਲਾਈਟਾਂ ਵਾਲੇ ਚੌਕ ਵਿਖੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੋਰਚੇ ਦੇ ਆਗੂਆਂ ਨੇ ਐਸ. ਆਈ. ਆਰ. ਦੀ ਪ੍ਰਕਿਰਿਆ ਤੁਰੰਤ ਰੋਕਣ ਅਤੇ ਸਾਰੇ ਯੋਗ ਬਾਲਗਾਂ ਦੀਆਂ ਵੋਟਾਂ ਬਿਨਾਂ ਕਿਸੇ ਭੇਦਭਾਵ ਦੇ ਬਣਾਉਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਫਾਰਮ ਨੰਬਰ 6 ਅਤੇ 7 ਰਾਹੀਂ ਚੋਣਵੇਂ ਫਿਰਕਿਆਂ ਅਤੇ ਘੱਟ ਗਿਣਤੀਆਂ ਦੇ ਵੋਟਰਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਆਗੂਆਂ ਨੇ ਇਸ ਨੂੰ ਸੰਵਿਧਾਨਕ ਅਧਿਕਾਰਾਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਸਲਾ ਦੱਸਦਿਆਂ ਇਸ ਪ੍ਰਕਿਰਿਆ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ। ਆਗੂਆਂ ਨੇ ਦਾਅਵਾ ਕੀਤਾ ਕਿ 16 ਰਾਜਾਂ ਅਤੇ ਤਿੰਨ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ 13 ਕਰੋੜ ਤੋਂ ਵੱਧ ਵੋਟਾਂ ਕੱਟੀਆਂ ਜਾ ਚੁੱਕੀਆਂ ਹਨ ਅਤੇ ਪੰਜਾਬ ਵਿੱਚ ਵੀ ਕਰੀਬ 20 ਲੱਖ ਵੋਟਰਾਂ ਨੂੰ ਵੋਟਰ ਸੂਚੀਆਂ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਵਿਚ ਐਸ.ਆਈ.ਆਰ. ਦੀ ਥਾਂ ਸ਼ੁਰੂ ਕੀਤੀ ਜਾ ਰਹੀ ਐਸ.ਐਸ.ਆਰ. ਦੀ ਪ੍ਰਕਿਰਿਆ ਪਿਛਲੀਆਂ ਆਮ ਵੋਟਰ ਸੂਚੀਆਂ ਦੇ ਆਧਾਰ ’ਤੇ ਕਰਨ ਅਤੇ ਸਾਰੇ ਯੋਗ ਬਾਲਗਾਂ ਦੀਆਂ ਵੋਟਾਂ ਬਿਨਾਂ ਕਿਸੇ ਭੇਦਭਾਵ ਦੇ ਬਣਾਉਣ ’ਤੇ ਜ਼ੋਰ ਦਿੱਤਾ। ਧਰਨੇ ਦੌਰਾਨ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਤਹਿਸੀਲਦਾਰ ਵਲੋਂ ਪ੍ਰਾਪਤ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਧਰਨੇ ਨੂੰ ਗੁਰਮੀਤ ਸਿੰਘ ਦਿੱਤੂਪੁਰ, ਦਵਿੰਦਰ ਸਿੰਘ ਪੂਨੀਆ, ਦਰਸ਼ਨ ਬੇਲੂਮਾਜਰਾ, ਅਵਤਾਰ ਸਿੰਘ ਕੌਰਜੀਵਾਲਾ, ਦਲਜਿੰਦਰ ਸਿੰਘ, ਜੋਰਾ ਸਿੰਘ ਬਲਬੇੜਾ, ਕਰਮ ਸਿੰਘ, ਸੁਖਵਿੰਦਰ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਸੂਬਾ ਵਿੱਤ ਸਕੱਤਰ ਤਰਸੇਮ ਲਾਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਬਖ਼ਸ਼ਿਸ਼ ਅਤੇ ਕਰੋਨਾ ਯੂਨੀਅਨ ਦੇ ਸੰਜੀਵ ਕੁਮਾਰ ਨੇ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਲਜੀਤ ਸਿੰਘ ਪੰਜੋਲਾ ਨੇ ਨਿਭਾਈ। ਅੰਤ ਵਿਚ ਲਾਈਟਾਂ ਵਾਲੇ ਚੌਕ ਵਿਖੇ ਨਾਅਰੇਬਾਜ਼ੀ ਕਰਦਿਆਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਰ ਪੋਲਿੰਗ ਬੂਥ ’ਤੇ ਅੱਜ ਸ਼ਾਮ 3 ਤੋਂ 5 ਵਜੇ ਤੱਕ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ਵੋਟਰ ਸੂਚੀ ਵਿੱਚ ਨਾਂਅ... ਅਗਲੀ ਖ਼ਬਰ ਵੱਖ-ਵੱਖ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ
Ad Position 24