ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਪਿੰਡ ਕਰਹਾਲੀ ਲਾਗੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਥਾਣਾ ਪਸਿਆਣਾ ਦੀ ਪੁਲਿਸ ਨੂੰ 40 ਗਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸੰਬੰਧੀ ਐਸ.
ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਪਿੰਡ ਕਰਹਾਲੀ ਲਾਗੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਥਾਣਾ ਪਸਿਆਣਾ ਦੀ ਪੁਲਿਸ ਨੂੰ 40 ਗਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸੰਬੰਧੀ ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਕਤ ਕਾਰਵਾਈ ਉਨ੍ਹਾਂ ਗਸ਼ਤ ਦੌਰਾਨ ਅਮਲ ’ਚ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕਰਮਜੀਤ ਸਿੰਘ ਇਹ ਹੈਰੋਇਨ ਕਿਥੋਂ ਲਿਆਇਆ ਤੇ ਅੱਗੇ ਕਿਸ ਨੂੰ ਵੇਚਣ ਜਾ ਰਿਹਾ ਸੀ ਇਸ ਸੰਬੰਧੀ ਹਾਲੇ ਪੜਤਾਲ ਕੀਤੀ ਜਾ ਰਹੀ ਹੈ, ਪੜਤਾਲ ਪੂਰੀ ਹੋਣ ਤੋਂ ਬਾਅਦ ਹੀ ਇਸ ਕੇਸ ਸੰਬੰਧੀ ਹੋਰ ਕੁੱਝ ਦੱਸਿਆ ਜਾ ਸਕਦਾ ਹੈ।