ਸਵ. ਚਰਨਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ
ਦੇਵੀਗੜ੍ਹ, 23 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਦੇ ਆਗੂ ਤੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਨੰਦਗੜ੍ਹ ਦੇ ਮਾਤਾ ਸਵਰਗਵਾਸੀ ਚਰਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਸੰਘਾ ਯੂ. ਐਸ.
ਦੇਵੀਗੜ੍ਹ, 23 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਦੇ ਆਗੂ ਤੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਨੰਦਗੜ੍ਹ ਦੇ ਮਾਤਾ ਸਵਰਗਵਾਸੀ ਚਰਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਸੰਘਾ ਯੂ.ਐਸ.ਏ. ਜੋ ਕਿ ਬੀਤੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਬਲਵਿੰਦਰ ਸਿੰਘ ਸੰਘਾ, ਰਘਵੀਰ ਸਿੰਘ, ਲਖਵੀਰ ਸਿੰਘ, ਅਮਰਜੀਤ ਸਿੰਘ ਅਤੇ ਹਲਵਿੰਦਰ ਸਿੰਘ ਵਲੋਂ ਮਾਤਾ ਚਰਨਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਅਤੇ ਕਥਾ ਵਿਚਾਰਾਂ ਕੀਤੀਆਂ ਗਈਆਂ। ਗੁਰੂਦੁਆਰਾ ਸਾਹਿਬ ਬਹਾਦਰਗੜ੍ਹ ਦੇ ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਵਲੋਂ ਅਰਦਾਸ ਕੀਤੀ ਗਈ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ, ਜਿਸ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਇਲਾਕੇ ਦੇ ਮੋਹਤਬਰਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਜਿਨ੍ਹਾਂ ਵਿਚ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਾਤਾ ਚਰਨਜੀਤ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਅਜਿਹਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਮਾਂ ਆਪਣੇ ਬੱਚਿਆਂ ਨੂੰ ਸੰਸਕਾਰ, ਅਸੀਸਾਂ ਅਤੇ ਸਹੀ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਮਾਤਾ ਦੀ ਨਿੱਘੀ ਮਮਤਾ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਹਮੇਸ਼ਾ ਪਰਿਵਾਰ ਲਈ ਇਕ ਛਾਂਦਾਰ ਬੋਹੜ ਵਾਂਗ ਸੀ। ਮਾਂ ਦੇ ਤੁਰ ਜਾਣ ਨਾਲ ਘਰ ਦਾ ਇਕ ਮੁੱਖ ਥੰਮ੍ਹ ਢਹਿ ਜਾਂਦਾ ਹੈ। ਅਸੀਂ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਚੌਧਰੀ ਨਿਰਮਲ ਭੱਟੀਆਂ, ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ, ਕਿਸਾਨ ਆਗੂ ਸਤਨਾਮ ਸਿੰਘ ਬਹਿਰੂ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਅਕਾਲੀ ਆਗੂ ਕ੍ਰਿਸ਼ਨ ਸਿੰਘ ਸਨੌਰ, ਹਲਕਾ ਇੰਚਾਰਜ ਬੀਬੀ ਰਾਜਵੰਤ ਕੌਰ ਘੜਾਮ, ਜਸਵਿੰਦਰ ਕੌਰ, ਬੀਬੀ ਸਿਮਰਨਜੀਤ ਕੌਰ ਪਠਾਣਮਾਜਰਾ, ਹਰਪਾਲ ਸਿੰਘ ਹਰਿਆਣਾ, ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਭਿੰਡਰ, ਹਰਵਿੰਦਰ ਸਿੰਘ ਗਗਰੌਲੀ, ਚੇਅਰਮੈਨ ਮਹਿਮਾ ਸਿੰਘ, ਚੇਅਰਮੈਨ ਯਾਦਵਿੰਦਰ ਸਿੰਘ, ਜਰਨੈਲ ਸਿੰਘ ਅਲੀਪੁਰ ਅਰਾਈਆਂ, ਅਮਰਿੰਦਰ ਸਿੰਘ ਤੂੜ, ਦਲਬੀਰ ਸਿੰਘ, ਡਾ. ਕਰਮ ਸਿੰਘ, ਹਰਿੰਦਰਪਾਲ ਸਿੰਘ ਟੌਹੜਾ, ਸਿਮਰਜੀਤ ਸਿੰਘ ਸੋਹਲ, ਗੁਰਬਚਨ ਸਿੰਘ ਵਿਰਕ, ਸੁਰਜੀਤ ਸਿੰਘ ਥਿੰਦ, ਗੁਰਦੀਪ ਸਿੰਘ ਦੇਵੀਨਗਰ , ਰਾਜ ਕੁਮਾਰ ਸੈਣੀ, ਹਰਦੇਵ ਸਿੰਘ ਘੜਾਮ, ਜਸਵਿੰਦਰ ਸਿੰਘ ਮੋਹਣੀ ਭਾਂਖਰ, ਪਰਮਜੀਤ ਸਿੰਘ ਮਹਿਮੂਦਪੁਰ, ਬਲਿਹਾਰ ਸਿੰਘ ਸ਼ਮਸ਼ਪੁਰ, ਗੌਰਵ ਸੰਧੂ, ਹਨੀ ਸੇਖੋਂ, ਜੋਗਿੰਦਰ ਸਿੰਘ, ਸਵਿੰਦਰ ਸਿੰਘ ਬੁਧਮੋਰ, ਨੰਬਰਦਾਰ ਕਰਮਜੀਤ ਸਿੰਘ, ਨੰਬਰਦਾਰ ਗੁਰਦੀਪ ਸਿੰਘ, ਸੁੱਚਾ ਸਿੰਘ ਨੰਦਗੜ੍ਹ, ਗੁਰਪ੍ਰੀਤ ਸਿੰਘ ਗੁਰੀ ਤੇ ਪੰਜਾਬ ਸਿੰਘ ਚੁੰਹਟ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।