25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗ੍ਰਾਮ ਰੁਜ਼ਗਾਰ ਸੇਵਕਾਂ ਨੂੰ ਪੰਜਾਬ ਸਰਕਾਰ ਅਧੀਨ ਕੀਤਾ ਜਾਵੇ-ਜੌੜਾਮਾਜਰਾ

ਸਮਾਣਾ, 24 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰੇਮ ਵਿਆਹਾਂ ’ਚ ਮਾਪਿਆਂ ਦੀ ਸਹਿਮਤੀ ਲਾਜ਼ਮੀ ਕਰਨ ਮਨਰੇਗਾ ਸਕੱਤਰਾਂ (ਗ੍ਰਾਮ ਰੁਜ਼ਗਾਰ ਸੇਵਕ) ਨੂੰ ਪੰਜਾਬ ਸਰਕਾਰ ਦੇ ਅਧੀਨ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਸ.

Ad Position 21
No active advertisement
ਅਜੀਤ ਡੈਸਕ 25-10-2026
ਸਮਾਣਾ, 24 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰੇਮ ਵਿਆਹਾਂ ’ਚ ਮਾਪਿਆਂ ਦੀ ਸਹਿਮਤੀ ਲਾਜ਼ਮੀ ਕਰਨ ਮਨਰੇਗਾ ਸਕੱਤਰਾਂ (ਗ੍ਰਾਮ ਰੁਜ਼ਗਾਰ ਸੇਵਕ) ਨੂੰ ਪੰਜਾਬ ਸਰਕਾਰ ਦੇ ਅਧੀਨ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਸ. ਜੌੜਾਮਾਜਰਾ ਨੇ ਉਕਤ ਮੰਗਾਂ ਪੰਜਾਬ ਵਿਧਾਨ ਸਭਾ ਵਿਚ ਉਠਾਉਂਦਿਆਂ ਕਿਹਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਅਸਰ ਮਨਰੇਗਾ ਸਕੀਮ ਅਧੀਨ ਕੰਮ ਕਰਨ ਵਾਲੇ ਕਾਮਿਆਂ ਦੀਆਂ ਸੇਵਾਵਾਂ ਅਤੇ ਕੰਮਕਾਜ ’ਤੇ ਵੀ ਪੈਂਦਾ ਹੈ। ਵਿਧਾਇਕ ਨੇ ਕਿਹਾ ਕਿ ਮਨਰੇਗਾ (ਵਿਕਸਤ ਭਾਰਤ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਦੀ ਗਾਰੰਟੀ) ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਇਸ ਨਾਲ ਜੁੜੇ ਕਾਮਿਆਂ ਦੀਆਂ ਮੁਸ਼ਕਲਾਂ ਘਟਾਉਣ ਲਈ ਗ੍ਰਾਮ ਰੁਜ਼ਗਾਰ ਸੇਵਕਾਂ (ਸਕੱਤਰਾਂ) ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਅਧੀਨ ਲਿਆ ਕੇ ਤਨਖ਼ਾਹਾਂ ਸਮੇਂ ਸਿਰ ਦੇਣ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਜੌੜਾਮਾਜਰਾ ਨੇ ਪ੍ਰੇਮ ਵਿਆਹਾਂ ਦੇ ਮੁੱਦੇ ’ਤੇ ਵੀ ਆਪਣਾ ਪੱਖ ਰੱਖਦਿਆਂ ਵਿਧਾਨ ਸਭਾ ਵਿਚ ਮੰਗ ਕੀਤੀ ਕਿ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨਾਂ ਦੇ ਵਿਆਹਾਂ ਵਿਚ ਮਾਪਿਆਂ ਦੀ ਸਹਿਮਤੀ ਨੂੰ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਵਲੋਂ ਉਠਾਏ ਗਏ ਇਨ੍ਹਾਂ ਦੋਵੇਂ ਮੁੱਦਿਆਂ ਨੂੰ ਵਿਧਾਨ ਸਭਾ ਵਿਚ ਅਹਿਮ ਸਮਾਜਿਕ ਅਤੇ ਪ੍ਰਸਾਸਨਿਕ ਮਸਲਿਆਂ ਵਜੋਂ ਵੇਖਿਆ ਜਾ ਰਿਹਾ ਹੈ। ਆਮ ਲੋਕਾਂ ਵਿਚ ਵਿਧਾਇਕ ਦੀ ਭਰਵੀਂ ਸ਼ਲਾਘਾ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰਤਾ ਅਦਾਰੇ ਵਲੋਂ ਜਾਰੀ ਨਵੀਂ ਕੇ.ਸੀ.ਸੀ. ਪਾਲਿਸੀ ਕਿਸਾਨ ਮਾਰੂ, ਪੰਜਾਬ ਸਰਕਾਰ ਤੁਰੰਤ ਲਵੇ ਵਾਪਸ : ਜਸਵਿੰਦਰ ਸਿੰਘ... ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਪੁਲਿਸ ਵਲੋਂ ਜ਼ਿਲ੍ਹੇ ’ਚ 20 ਹਾਟ-ਸਪਾਟਸ ’ਤੇ ਕਾਸੋ, ਐੱਸ.ਐੱਸ. ਪੀ. ਨੇ ਕ...
Ad Position 24