25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੂਰੇ ਤਨਖ਼ਾਹ ਸਕੇਲ ਦੇ ਨਾਂਅ ’ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਠੇਕਾ ਅਧਿਆਪਕਾਂ ਨਾਲ ਮਜ਼ਾਕ ਕੀਤਾ-ਪੁਕਟਾ ਆਗੂ ਯੂ.ਜੀ.ਸੀ. ਦੇ 2018 ਨਿਯਮਾਂ ਅਨੁਸਾਰ ਸਕੇਲ ਦੇਣ ਦੀ ਮੰਗ

ਪਟਿਆਲਾ, 24 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਸਿੰਡੀਕੇਟ ਦੀ ਮੀਟਿੰਗ ਵਿੱਚ ਕੰਟਰੈਕਟ ਅਧਿਆਪਕਾਂ ਦੇ ਤਨਖ਼ਾਹ ਸਕੇਲ ਸੰਬੰਧੀ ਲਏ ਗਏ ਫ਼ੈਸਲੇ ਨੇ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੁਕਟਾ ਦੇ ਮੀਡੀਆ ਸਲਾਹਕਾਰ ਡਾ.

Ad Position 21
No active advertisement
ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਸਿੰਡੀਕੇਟ ਦੀ ਮੀਟਿੰਗ ਵਿੱਚ ਕੰਟਰੈਕਟ ਅਧਿਆਪਕਾਂ ਦੇ ਤਨਖ਼ਾਹ ਸਕੇਲ ਸੰਬੰਧੀ ਲਏ ਗਏ ਫ਼ੈਸਲੇ ਨੇ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੁਕਟਾ ਦੇ ਮੀਡੀਆ ਸਲਾਹਕਾਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਅਧਿਆਪਕਾਂ ਨੂੰ ਪੂਰਾ ਤਨਖ਼ਾਹ ਸਕੇਲ ਦੇਣ ਦੇ ਭਰੋਸਿਆਂ ਦੇ ਬਾਵਜੂਦ ਬੇਸਿਕ ਪੇਅ ਅਤੇ ਮਹਿੰਗਾਈ ਭੱਤੇ (ਡੀ.ਏ.) ਤੱਕ ਸੀਮਤ ਪ੍ਰਬੰਧ ਨੂੰ ਮਨਜ਼ੂਰੀ ਮਿਲਣ ਕਾਰਨ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਧਿਕਾਰੀਆਂ ਵੱਲੋਂ ਪੂਰਾ ਤਨਖ਼ਾਹ ਸਕੇਲ ਦੇਣ ਦੇ ਭਰੋਸੇ ਦਿੱਤੇ ਗਏ ਸਨ, ਤਾਂ ਸਿੰਡੀਕੇਟ ਦੇ ਫ਼ੈਸਲੇ ਵਿੱਚ ਉਨ੍ਹਾਂ ਭਰੋਸਿਆਂ ਦੀ ਸਪੱਸ਼ਟ ਝਲਕ ਦਿਖਾਈ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੰਗ ਸਿਰਫ਼ ਤਨਖ਼ਾਹ ਵਿੱਚ ਵਾਧੇ ਦੀ ਨਹੀਂ, ਸਗੋਂ ਉਨ੍ਹਾਂ ਨੂੰ ਲਾਗੂ ਨਿਯਮਾਂ ਅਨੁਸਾਰ ਬਣਦੇ ਵਿੱਤੀ ਲਾਭ ਅਤੇ ਬਣਦਾ ਸਨਮਾਨ ਦੇਣ ਦੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਪੂਰੇ ਤਨਖ਼ਾਹ ਸਕੇਲ ਦੇ ਨਾਂ ’ਤੇ ਪੁਕਟਾ ਨਾਲ ਭੱਦਾ ਮਜ਼ਾਕ ਕੀਤਾ ਹੈ। ਸਿੰਡੀਕੇਟ ਦੇ ਫ਼ੈਸਲੇ ਨੇ ਕੰਟਰੈਕਟ ਅਧਿਆਪਕਾਂ ਦੇ ਹੱਕਾਂ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿਤੇ ਹਨ।ਪੁਕਟਾ ਦੇ ਸਾਬਕਾ ਪ੍ਰਧਾਨ ਡਾ. ਦਲਬੀਰ ਸਿੰਘ ਨੇ ਕਿਹਾ ਆਪਣੀਆਂ ਮੰਗਾਂ ਨੂੰ ਲੈ ਕੇ 67 ਦਿਨਾਂ ਤੋਂ ਚਲਦਾ ਆ ਰਿਹਾ ਧਰਨਾ ਸਮਾਪਤ ਦੇ ਕਿਨਾਰੇ ਪਹੁੰਚ ਗਿਆ ਹੈ। ਸਿੰਡੀਕੇਟ ਮੀਟਿੰਗ ਤੋਂ ਦੂਜੇ ਦਿਨ ਅਥਾਰਟੀ ਵੱਲੋਂ ਧਰਨੇ ‘ਤੇ ਬੈਠੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਨੂੰ ਸਿੰਡੀਕੇਟ ਵਿਚ ਪਾਸ ਕੀਤੇ ਸਕੇਲ ਬਾਰੇ ਦੱਸਿਆ ਗਿਆ ਜਿਸ ਵਿਚ ਇਹ ਗੱਲ ਸਾਹਮਣੇ ਆਈ ਕਿ 2023 ਤੋਂ ਮਿਲ ਰਹੇ ਭੱਤੇ, ਜਿਨ੍ਹਾਂ ਵਿਚ ਹਾਊਸ ਰੈਂਟ ਅਤੇ ਮੈਡੀਕਲ ਭੱਤਾ ਕੱਟ ਦਿੱਤਾ ਗਿਆ ਹੈ। ਪੁਕਟਾ ਦੇ ਕਾਨੂੰਨੀ ਸਲਾਹਕਾਰ ਪ੍ਰੋ. ਸੁਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਅਧਿਆਪਕਾਂ ਨੂੰ ਲਾਗੂ ਨਿਯਮਾਂ ਅਨੁਸਾਰ ਕੋਈ ਵਿੱਤੀ ਲਾਭ ਦੇਣਯੋਗ ਹਨ, ਤਾਂ ਉਨ੍ਹਾਂ ਨੂੰ ਇਸ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਦੀ ਕਾਨੂੰਨੀ ਪੜਤਾਲ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਸ਼ੋਭਾ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ : ਕੁਲਵ... ਅਗਲੀ ਖ਼ਬਰ ਸਹਿਕਾਰਤਾ ਅਦਾਰੇ ਵਲੋਂ ਜਾਰੀ ਨਵੀਂ ਕੇ.ਸੀ.ਸੀ. ਪਾਲਿਸੀ ਕਿਸਾਨ ਮਾਰੂ, ਪੰਜਾਬ ਸਰਕਾਰ ਤੁਰੰਤ ਲਵੇ ਵਾਪਸ : ਜਸਵਿੰਦਰ ਸਿੰਘ...
Ad Position 24